ਬਲਾਕ ਪ੍ਰਧਾਨ ਸੇਵਕ ਸਿੰਘ ਸੈਦੋਕੇ ਨੇ ਸਮੂਹ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਮੋਗਾ,26 ਅਕਤੂਬਰ (ਜਸ਼ਨ)- ਮੋਗਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਸੇਵਕ ਸਿੰਘ ਸੈਦੋਕੇ ਨੇ ਸਮੂਹ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਸਿੱਖ ਧਰਮ ‘ਚ ਦੀਵਾਲੀ ਦੇ ਦਿਨ ਦਾ ਵਿਸ਼ੇਸ਼ ਮਹੱਤਵ ਹੈ । ਉਹਨਾਂ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਗੱਲਬਾਤ ਕਰਦਿਆਂ ਆਖਿਆ ਕਿ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਗਵਾਲੀਅਰ ਦੇ ਕਿਲੇ ‘ਚੋਂ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿਚੋਂ 52 ਪਹਾੜੀ ਰਾਜਿਆਂ ਨੂੰ ਰਿਹਾਅ ਕਰਵਾ ਕੇ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ ਸਨ । ਉਹਨਾਂ ਕਿਹਾ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਮਿ੍ਰਤਸਰ ਪੁੱਜਣ ’ਤੇ ਲੋਕਾਂ  ਨੇ ਦੇਸੀ ਘਿਓ ਦੇ ਦੀਵੇ ਜਗਾ ਕੇ ਰੌਸ਼ਨੀਆਂ ਕੀਤੀਆਂ ਤੇ ਉਦੋਂ ਤੋਂ ਹੀ ਦੀਵਾਲੀ ਦੇ ਤਿਓਹਾਰ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਣ ਲੱਗਾ। ਉਹਨਾਂ ਸਮੂਹ ਪੰਜਾਬੀਆਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਤੰਦਰੁਸਤ ਮਿਸ਼ਨ ਨਾਲ ਜੁੜਨ ਦੀ ਅਪੀਲ ਕਰਦਿਆਂ ਆਖਿਆ ਕਿ ਇਸ ਵਾਰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਂਦਿਆਂ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।