ਕਾਂਗਰਸ ਦੇ ਸੂਬਾ ਸਕੱਤਰ ਗੁਰਸੇਵਕ ਸਿੰਘ ਚੀਮਾ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਵਿਸ਼ਵਕਰਮਾਂ ਦਿਵਸ ਦੀਆਂ ਦਿੱਤੀਆਂ ਵਧਾਈਆਂ
ਮੋਗਾ,26 ਅਕਤੂਬਰ (ਜਸ਼ਨ)- ਕਾਂਗਰਸ ਦੇ ਸੂਬਾ ਸਕੱਤਰ ਅਤੇ ਸੀਨੀਅਰ ਵਾਈਸ ਚੇਅਰਮੈਨ ਗੁਰਸੇਵਕ ਸਿੰਘ ਚੀਮਾ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਵਿਸ਼ਵਕਰਮਾਂ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਕਿਰਤ ਦੇ ਦੇਵਤੇ ਦੇ ਨਾਮ ਨਾਲ ਪੂਜੇ ਜਾਣ ਵਾਲੇ ਬਾਬਾ ਵਿਸ਼ਵਕਰਮਾ ਜੀ ਨੇ ਲੋਕਾਈ ਨੂੰ ਕਿਰਤ ਦਾ ਸਿਧਾਂਤ ਦੇ ਕੇ ਦਸਤਕਾਰੀ ਦੀ ਕਲਾ ਸਿਖਾਉਂਦਿਆਂ ਹੁਨਰਮੰਦ ਬਣਾਇਆ ਜਿਸ ਸਦਕਾ ਤਮਾਮ ਲੋਕ ਨਾ ਸਿਰਫ਼ ਆਪਣੀ ਰੋਟੀ ਰੋਜ਼ੀ ਚਲਾਉਂਦੇ ਹਨ ਸਗੋਂ ਗਗਨ ਛੂਹੰਦੀਆਂ ਇਮਾਰਤਾਂ ਉਸਾਰਦਿਆਂ ਅਤੇ ਨਿਤ ਨਵੀਆਂ ਤਕਨੀਕਾਂ ਵਿਕਸਤ ਕਰਦਿਆਂ ਦੁਨੀਆਂ ਵਿਚ ਨਾਮਣਾ ਵੀ ਖੱਟ ਰਹੇ ਹਨ। ਪੰਜਾਬ ਪਲੈਨਿੰਗ ਐਂਡ ਕੋਆਰਡੀਨੇਸ਼ਨ ਸੈੱਲ ਕਾਂਗਰਸ ਦੇ ਸੀਨੀਅਰ ਵਾਈਸ ਚੇਅਰਮੈਨ ਗੁਰਸੇਵਕ ਸਿੰਘ ਚੀਮਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਵਿਚ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਯਤਨ ਕਰਕੇ ਨੌਜਵਾਨਾਂ ਨੂੰ ਪੈਰਾਂ ਸਿਰ ਕਰਨ ਲਈ ਪੂਰੀ ਤਰਾਂ ਸੁਹਿਰਦ ਹੈ ਇਸ ਕਰਕੇ ਨੌਜਵਾਨਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੀਆਂਸਿੱਖਿਆਵਾਂ ’ਤੇ ਅਮਲ ਕਰਕੇ ਹੁਨਰਮੰਦ ਬਣਨਾ ਚਾਹੀਦਾ ਹੈ। ਤਾਂ ਜੋ ਦੇਸ਼ ਦੇ ਨਿਰਮਾਣ ਵਿਚ ਯੋਗਦਾਨ ਪਾ ਸਕਣ।