ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ
ਮੋਗਾ,27 ਅਕਤੂਬਰ (ਜਸ਼ਨ): ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਦੀਵਾਲੀ ਦਾ ਤਿਓਹਾਰ ਭਾਰਤ ਦੀ ਏਕਤਾ ,ਅਖੰਡਤਾ ਅਤੇ ਮਹਾਨ ਸੰਸਿਤੀ ਦਾ ਪ੍ਰਤੀਕ ਹੈ ਜੋ ਦਰਸਾਉਂਦਾ ਹੈ ਕਿ ਭਾਰਤ ਵਿਚ ਸਾਰੇ ਮਜ਼ਹਬਾਂ ਦੇ ਲੋਕ ਭਾਈਚਾਰਕ ਸਾਂਝ ਨਾਲ ਵਿਚਰਦਿਆਂ ਖੁਸ਼ੀਆਂ ਸਾਂਝੀਆਂ ਕਰਦੇ ਹਨ । ਕਾਕਾ ਲੰਢੇਕੇ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਜੋਕੇ ਸਮੇਂ ਪੰਜਾਬ ਬੁਰੀ ਤਰਾਂ ਪ੍ਰਦੂਸ਼ਣ ਦੀ ਮਾਰ ਹੇਠ ਹੈ ਖਾਸਕਰ ਮੋਗਾ ਇਲਾਕਾ ਪਾਣੀ ਦੇ ਡਿੱਗਦੇ ਪੱਧਰ ਕਾਰਨ ਡਾਰਕ ਜ਼ੋਨ ਵਿਚ ਆ ਗਿਆ ਹੈ ਇਸ ਲਈ ਪਾਣੀ ਦੇ ਪੱਧਰ ਨੂੰ ਸਥਿਰ ਕਰਨ ਅਤੇ ਵਾਤਾਵਰਣ ਸ਼ੁਧਤਾ ਲਈ ਸਾਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਆਰੰਭੇ ਮਿਸ਼ਨ ਤੰਦਰੁਸਤ ਤਹਿਤ ਅੱਜ ਦੇ ਪਵਿੱਤਰ ਦਿਨ ਪਟਾਕਿਆਂ ਦੀ ਬਜਾਏ ਦੀਵੇ ਬਾਲ ਕੇ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ।