ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦੇ ਤਖਤੂਪੁਰਾ ਸਾਹਿਬ ਵਿਖੇ ਪੁੱਜਣ ਤੇ ਭਰਵਾਂ ਸਵਾਗਤ

ਮੋਗਾ ,28ਅਕਤੂਬਰ (ਜਸ਼ਨ):  ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਏ ਨਗਰ ਕੀਰਤਨ ਤਿੰਨ ਪਾਤਸ਼ਾਹੀਆਂ ਦੀ ਪਾਵਨ ਪਵਿੱਤਰ ਧਰਤੀ ਗੁਰਦੁਆਰਾ ਤਖਤੂਪੁਰਾ ਸਾਹਿਬ ਵਿਖੇ ਪੁੱਜਣ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਰਵਾਂ ਸਵਾਗਤ ਕੀਤਾ ਗਿਆ ।ਫੁੱਲਾਂ ਦੀ ਵਰਖਾ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਕਿਸਤਾਨ ਨਨਕਾਣਾ ਸਾਹਿਬ ਤੋਂ ਆਏ ਪਾਵਨ ਸਰੂਪ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ,ਚੇਅਰਮੈਨ ਖਣਮੁੱਖ ਭਾਰਤੀ ਪੱਤੋ ,ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ,ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ,ਪ੍ਰੀਤਮ ਸਿੰਘ ਕੁੱਸਾ ,ਜਗਰੂਪ ਸਿੰਘ ਕੁੱਸਾ, ਜਗਦੀਪ ਸਿੰਘ ਗਟਰਾ ,ਸਾਬਕਾ ਸਰਪੰਚ ਗੁਰਮੇਲ ਅਤੇ ਕਾਕਾ ਬਰਾੜ ਨਿਹਾਲ ਸਿੰਘ ਵਾਲਾ  ਆਦਿ ਵਿਸ਼ੇਸ਼ ਤੌਰ ਤੇ ਗੁਰੂ ਸਾਹਿਬਾਨ ਦੇ ਦਰਸ਼ਨਾਂ ਲਈ ਪਹੁੰਚੇ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਕੇ ਜਨਮ ਸਫਲ ਕੀਤੇ। ਇਸ ਮੌਕੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਗਤਾਂ ਵਡਭਾਗੀਆਂ ਹਨ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ  ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਕੇ ਆਪਣੇ ਜਨਮ ਸਫ਼ਲਾ ਕਰ ਰਹੀਆਂ ਹਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ