ਇੰਦਰਜੀਤ ਸਿੰਘ ਨੇ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਪਰਮਜੀਤ ਕੌਰ ਨੇ ਵਾਈਸ ਚੇਅਰਮੈਨ ਦਾ ਸੰਭਾਲਿਆ ਅਹੁਦਾ

ਮੋਗਾ 29 ਅਕਤੂਬਰ:(ਜਸ਼ਨ): ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਅੱਜ ਜ਼ਿਲਾ ਪ੍ਰੀਸ਼ਦ ਮੋਗਾ ਦਫ਼ਤਰ ਵਿਖੇ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਪਰਮਜੀਤ ਕੌਰ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਦੌਰਾਨ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ, ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਕਾਂਗਰਸ ਦੇ ਜ਼ਿਲਾ ਪ੍ਰਧਾਨ ਮਹੇਸ਼ਇੰਦਰ ਸਿੰਘ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਅਤੇ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਅਤੇ ਵਾਈਸ ਚੇਅਰਮੈਨ ਪਰਮਜੀਤ ਕੌਰ ਨੂੰ ਉਨਾਂ ਦੇ ਕਾਰਜਭਾਰ ਸੰਭਾਲਣ ਤੇ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਨੂੰ ਪੂਰੀ ਉਮੀਦ ਹੈ ਕਿ ਉਹ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ ਅਤੇ ਮੋਗਾ ਜ਼ਿਲੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ। ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰੰਗੇਰੀਆਂ ਨੇ ਹਾਜ਼ਰ ਸਮੂਹ ਜ਼ਿਲਾ ਪ੍ਰੀਸ਼ਦ  ਮੈਬਰਾਂ ਅਤੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਮੋਗਾ ਦੇ ਵਿਕਾਸ ਲਈ ਦਿਆਨਤਦਾਰੀ ਨਾਲ ਕੰਮ ਕਰਦਿਆਂ ਹਰ ਸੰਭਵ ਉਪਰਾਲੇ ਕਰਨਗੇ ਅਤੇ ਆਪਣਾ ਬਣਦਾ ਯੋਗਦਾਨ ਵੀ ਪਾਉਣਗੇ। ਉਪ ਚੇਅਰਮੈਨ ਪਰਮਜੀਤ ਕੌਰ ਨੇ ਚੇਅਰਮੈਨ ਇੰਦਰਜੀਤ ਸਿੰਘ ਅਤੇ ਜ਼ਿਲਾ ਪ੍ਰਸ਼ਾਸਨ ਨਾਲ ਮਿਲ ਕੇ ਮੋਗਾ ਦੇ ਸੁਧਾਰ ਲਈ ਦਿ੍ਰੜ ਸੰਕਲਪ ਰਹਿਣ ਦਾ ਵਿਸਵਾਸ਼ ਵੀ ਦਿਵਾਇਆ। ਇਸ ਮੌਕੇ ਜ਼ਿਲਾ ਪ੍ਰੀਸ਼ਦ ਦੇ ਸਮੂਹ ਮੈਬਰ ਚਮਨ ਲਾਲ, ਗੁਰਮੀਤ ਕੌਰ, ਮਨਪ੍ਰੀਤ ਸਿੰਘ, ਹਰਭਜਨ ਸਿੰਘ, ਹਰਦੀਪ ਕੌਰ, ਜਰਨੈਲ ਸਿੰਘ, ਗੁਰਮੇਲ ਸਿੰਘ ਸ਼ਾਮਿਲ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਨੇਕ ਸਿੰਘ ਰਾਮੰੂਵਾਲਾ ਪ੍ਰਧਾਨ ਟਰੱਕ ਯੂਨੀਅਨ ਅਜੀਤਵਾਲ,ਲਖਵੀਰ ਸਿੰਘ ਲੱਖਾ, ਹਰਭਜਨ ਸਿੰਘ ਸੋਸਣ, ਜਗਜੀਤ ਸਿੰਘ ਦੌਧਰ, ਸ਼ਿੰਦਰਪਾਲ ਸਿੰਘ, ਜਗਤਾਰ ਸਿੰਘ, ਹਰਮੇਲ ਕੌਰ, ਪਰਮਜੀਤ ਕੌਰ ਕਪੂਰੇ, ਪ੍ਰਵੀਨ ਜੈਨ, ਰਾਜਪਾਲ ਸਿੰਘ, ਹਰੀ ਸਿੰਘ, ਸੁਰਜੀਤ ਸਿੰਘ, ਸੁਖਦਰਸ਼ਨ ਸਿੰਘ, ਜਸਵੀਰ ਸਿੰਘ, ਲਾਲ ਸਿੰਘ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ, ਹਰਵਿੰਦਰ ਬੱਬੂ, ਹਰਜਿੰਦਰ ਸਿੰਘ, ਗੁਰਇਕਬਾਲ ਸਿੰਘ, ਜਗਪਾਲ ਸਿੰਘ, ਗੁਰਿੰਦਰਪਾਲ ਸਿੰਘ ਆਦਿ ਹਾਜਰ ਸਨ। 
ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰੰਗੇਰੀਆਂ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸੁਨਂਲ ਜਾਖੜ ਦੇ ਧੰਨਵਾਦੀ ਹਨ ਜਿਹਨਾਂ ਨੇ ਉਹਨਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ  ਦੇ ਮੱਦੇਨਜ਼ਰ ਉਹਨਾਂ ਨੂੰ ਜ਼ਿਲਾ ਪ੍ਰੀਸ਼ਦ ਦਾ ਚੇਅਰਮੈਨ ਥਾਪਿਆ ਹੈ । ਭੰਗੇਰੀਆਂ ਨੇ ਆਖਿਆ ਕਿ ਉਹ ਤਮਾਮ ਉਮਰ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਦੇ ਰਿਣੀ ਰਹਿਣਗੇ ਜਿਹਨਾਂ ਹਮੇਸ਼ਾ ਸਿਆਸੀ ਖੇਤਰ ਵਿਚ ਉਹਨਾਂ ਦੀ ਰਹਿਨੁਮਾਈ ਕੀਤੀ ਅਤੇ ਚੇਅਰਮੈਨ ਬਣਨ ਤੱਕ ਹਰ ਪਲ ਉਹਨਾਂ ਦੀ ਬਾਂਹ ਫੜੀ ਰੱਖੀ । ਉਹਨਾਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਹਨਾਂ ਨੂੰ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।