20,000 ਰੁਪਏ ਰਿਸ਼ਵਤ ਲੈਂਦਿਆਂ ਪੀ.ਐਸ.ਪੀ.ਸੀ.ਐਲ ਦਾ ਜੇ.ਈ ਵਿਜੀਲੈਂਸ ਵਲੋਂ ਕਾਬੂ
ਚੰਡੀਗੜ , 29 ਅਕਤੂਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਬੀਜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਜੇ. ਈ. ਪਵਿੱਤਰ ਸਿੰਘ ਸਿੰਘ 20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਨੂੰ ਪਰਮਜੀਤ ਸਿੰਘ, ਵਾਸੀ ਗੁਰੂ ਹਰਿਸ਼ਨ ਨਗਰ ਮਲੇਰਕੋਟਲਾ ਦੀ ਸ਼ਿਕਾਇਤ ਉੱਤੇ 20 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਜੇ.ਈ ਵਲੋਂ ਉਸ ਦਾ ਬਿਜਲੀ ਦਾ ਮੀਟਰ ਕੂਨੈਕਸ਼ਨ ਲਗਾਉਣ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ਿਆਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਲੁਧਿਆਣਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ