ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਦੀਨਾ ਸਾਹਿਬ ਪੁੱਜਣ ਤੇ ਪਾਰਟੀ ਵਰਕਰਾਂ ਵੱਲੋਂ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ,330 ਅਕਤੂਬਰ (ਜਸ਼ਨ):ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਦੀਨਾ ਸਾਹਿਬ ਪੁੱਜਣ ਤੇ ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰੁਪਿੰਦਰ ਸਿੰਘ ਦੀਨਾ ਸਿਆਸੀ ਸਕੱਤਰ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਮੈਂਬਰ ਬਲਾਕ ਸੰਮਤੀ ਦੇ ਗ੍ਰਹਿ ਵਿਖੇ ਚੈਅਰਮੈਨ ਸ. ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਅਤੇ ਵਾਈਸ ਚੇਅਰਮੈਨ ਬਲਾਕ ਸੰਮਤੀ ਮੋਗਾ ਹਰਨੇਕ ਸਿੰਘ ਰਾਮੂਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ‘ਤੇ ਮੇਜਰ ਸਿੰਘ ਸੇਖੋਂ ਬਲਾਕ ਪ੍ਰਧਾਨ, ਗੁਰਮੇਲ ਸਿੰਘ ਖਾਈ ਮੈਂਬਰ ਜ਼ਿਲ੍ਹਾ ਪ੍ਰੀਸਦ, ਪਰਗਟ ਬਰਾੜ ਮੈਂਬਰ ਪੰਚਾਇਤ, ਯੋਧਾ ਮੈਂਬਰ  ,ਨਗਿੰਦਰ ਸਿੰਘ ਮੈਂਬਰ ਪੰਚਾਇਤ, ਰੂਪ ਸਿੰਘ ਗਿੱਲ,ਗੁਰਵਿੰਦਰ ਚਿੱਟਾ ਬਰਾੜ, ਭੋਲਾ ਸੇਖੋਂ, ਧੰਮਾ ਬਰਾੜ ਆਦਿ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਰੁਪਿੰਦਰ ਸਿੰਘ ਦੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਸਨਮਾਨ ਲਈ ਸਮੁੱਚੀ ਲੀਡਰਸ਼ਿੱਪ ਦੇ ਸ਼ੁਕਰਗੁਜ਼ਾਰ ਹਨ । ਉਹਨਾਂ ਕਿਹਾ ਕਿ ਉਹ ਆਪਣੇ ਅਹੁਦੇ ਅਨੁਸਾਰ ਸਮੁੱਚੇ ਜ਼ਿਲ੍ਹੇ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨਗੇੇ ।

ਇਸ ਉਪਰੰਤ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਅਤੇ ਸਮੂਹ ਕਾਂਗਰਸੀ ਵਰਕਰ ਗੁਰਦੁਆਰਾਾ ਸ਼੍ਰੀ ਦੀਨਾ ਸਾਹਿਬ ਵਿਖੇ ਨਤਮਸਤਕ ਹੋਏ ।