ਮਾਊਟ ਲਿਟਰਾ ਜ਼ੀ ਸਕੂਲ 'ਚ ਸਕਾਲਰਸ਼ਿਪ ਪ੍ਰੀਖਿਆ ਦਾ ਹੋਇਆ ਟੈਸਟ

ਮੋਗਾ, 4 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਦੇ ਉਦੇਸ਼ ਨਾਲ ਟੇਲੈਂਟ ਹੰਟ ਅਤੇ ਸਕਾਲਰਸ਼ਿੱਪ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਇਸ ਵਿਚ ਜ਼ਿਲ•ੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਮੇਂ ਸਮੇਂ 'ਤੇ ਸਕੂਲ ਵਲੋਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਣ ਦੇ ਉਦੇਸ਼ ਨਾਲ ਜੂਨੀਅਰ ਜੀਨਰਸ ਮੁਕਾਬਲੇ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਪ੍ਰੀਖਿਆ ਵਿਚ 100 ਪ੍ਰਤੀਸ਼ਤ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਪੂਰੀ ਫੀਸ ਵਿਚ ਛੋਟ ਦਿੱਤੀ ਜਾਵੇਗੀ। ਸਕੂਲ ਵਿਚ ਦਾਖਲਾ ਲੈਣ ਦੇ ਬਾਅਦ ਉਨਾਂ ਨੂੰ ਨਾਸਾ ਅਤੇ ਕੈਨੇਡਾ ਟੂਰ ਦੇ ਲੱਕੀ ਵਿਜੇਤਾ ਨੂੰ ਵੀ ਦਾਖਲਾ ਦਿੱਤਾ ਜਾਵੇਗਾ। ਸਕੂਲ ਪਿੰ੍ਰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਸਕਾਲਰਸ਼ਿੱਪ ਦਾ ਨਤੀਜਾ 16 ਨਵੰਬਰ ਨੂੰ ਸਵੇਰੇ 11 ਵਜੇ ਐਲਾਨਿਆ ਜਾਵੇਗਾ। ਉਨਾਂ ਇਸ ਟੈਸਟ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆ ਦੀ ਹੌਂਸਲਾ ਅਫਜਾਈ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ