ਮਾਉਟ ਲਿਟਰਾ ਜੀ ਸਕੂਲ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਉਤਸਵ ਮਨਾਇਆ

ਮੋਗਾ, 13 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ. ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਉਤਸਵ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾ ਹੇਠ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ। ਇਸ ਮੌਕੇ ਬੱਚਿਆ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਤ ਕਵਿਤਾ, ਕਹਾਣੀਆਂ ਸੁਣਾਈ। ਇਸ ਉਪਰੰਤ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਜਾ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨੀ ਬਾਰੇ ਜਾਣੂ ਕਰਵਾਇਆ। ਉਹਨਾਂ ਸਾਰਿਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।