ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
ਮੋਗਾ,19 ਨਵੰਬਰ (ਨਵਦੀਪ ਮਹੇਸ਼ਰੀ / ਜਸ਼ਨ): ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਓਰੋ ਦੇ ਮੁੱਖ ਡਾਇਰੈਕਟਰ ਬੀ ਕੇ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ ਐੱਸ ਪੀ ਫਿਰੋਜ਼ਪੁਰ ਹਰਗੋਬਿੰਦ ਸਿੰਘ ਦੀਆਂ ਹਦਾਇਤਾਂ ’ਤੇ ਅਸ਼ਵਨੀ ਕੁਮਾਰ ਡੀ ਐੱਸ ਪੀ ਵਿਜੀਲੈਂਸ ਮੋਗਾ ਨੇ ਕਾਰਵਾਈ ਕਰਦਿਆਂ ਥਾਣੇਦਾਰ ਕੁਲਦੀਪ ਸਿੰਘ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਘਟਨਾਕਰਮ ਮੁਤਾਬਕ ਜਗਰਾਜ ਸਿੰਘ ਰਾਮੂੰਵਾਲਾ ਨਵਾਂ ਨੇ ਥਾਣਾ ਮਹਿਣਾ ‘ਚ ਇੱਕ ਲਿਖਤੀ ਸ਼ਿਕਾਇਤ ਦਰਜ ਕਰਾਈ ਸੀ ਕਿ ਪਿੰਡ ਰਣੀਆ ਨਿਵਾਸੀ ਗੋਰਾ ਸਿੰਘ ਉਸ ਦਾ ਇੱਕ ਫਰਿੱਜ ਅਤੇ ਸਿਲੰਡਰ ਚੋਰੀ ਕਰਕੇ ਲੈ ਗਿਆ ਹੈ । ਇਸ ਸ਼ਿਕਾਇਤ ਦੀ ਤਫਤੀਸ਼ ਲਈ ਮੁੱਖ ਅਫ਼ਸਰ ਥਾਣਾ ਮਹਿਣਾ ਨੇ ਥਾਣੇਦਾਰ ਕੁਲਦੀਪ ਸਿੰਘ ਦੀ ਡਿਊਟੀ ਲਗਾਈ ਸੀ । ਥਾਣੇਦਾਰ ਕੁਲਦੀਪ ਸਿੰਘ ਨੇ ਇਸ ਮਾਮਲੇ ‘ਚ ਕਾਰਵਾਈ ਕਰਨ ਲਈ ਸ਼ਿਕਾਇਤਕਰਤਾ ਜਗਰਾਜ ਸਿੰਘ ਪਾਸੋਂ 2500 ਰੁਪਏ ਰਿਸ਼ਵਤ ਦੀ ਮੰਗ ਕੀਤੀ । ਜਗਰਾਜ ਸਿੰਘ ਨੇ ਮਾਮਲੇ ‘ਚ ਇਨਸਾਫ਼ ਲੈਣ ਲਈ ਵਿਜੀਲੈਂਸ ਪੁਲਿਸ ਮੋਗਾ ਨਾਲ ਸੰਪਰਕ ਕੀਤਾ ਤਾਂ ਪੁਲਿਸ ਵਲੋਂ ਇੰਸਪੈਕਟਰ ਸਤਪ੍ਰੇਮ ਸਿੰਘ ਵਿਜੀਲੈਂਸ ਬਿਓਰੋ ਦੀ ਅਗਵਾਈ ਵਾਲੀ ਟੀਮ ਨੇ ਥਾਣੇਦਾਰ ਕੁਲਦੀਪ ਸਿੰਘ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗਿ੍ਰਫ਼ਤਾਰ ਕਰ ਲਿਆ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਜਤਿੰਦਰ ਸਿੰਘ ਅਤੇ ਬਾਗਬਾਨੀ ਵਿਕਾਸ ਅਫਸਰ ਮਲਕੀਤ ਸਿੰਘ ਸਰਕਾਰੀ ਗਵਾਹਾਂ ਵਜੋਂ ਹਾਜ਼ਰ ਸਨ। -----ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ***