ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਹੇਮਕੁੰਟ ਸਕੂਲ ਵਿਖੇ ਸਫਲਤਾਪੂਰਵਕ ਸਪੰਨ

ਕੋਟਈਸੇ ਖਾਂ,23 ਨਵੰਬਰ (ਜਸ਼ਨ): ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਜਸਪਾਲ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ 27ਵੀਂ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਕਰਵਾਈ ਗਈ ਜਿਸ ਦੀ ਦੇਖ-ਰੇਖ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ: ਨਿਸ਼ਾਨ ਸਿੰਘ ਨੇ ਕੀਤੀ ।ਇਸ ਵਿੱਚ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ 9 ਜੂਨੀਅਰ ਅਤੇ 17 ਸੀਨੀਅਰ ਵਿੰਗ ਦੀਆ ਟੀਮਾਂ ਨੇ ਭਾਗ ਲਿਆ । ਇਹਨਾਂ ਮੁਕਾਬਲਿਆਂ ਦਾ ਉਦਘਾਟਨ ਸਵੇਰੇ 10 ਵਜੇ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਦੇ ਐੱਮ.ਡੀ ਮੈਡਮ ਰਣਜੀਤ ਕੌਰ ਸੰਧੂੂ ਵੱਲੋਂ ਕੀਤਾ ਗਿਆ।ਇਨਾਮ ਵੰਡ ਸਮਾਰੋਹ ਦਾ ਆਯੋਜਨ 3 ਵਜੇ ਦੇ ਕਰੀਬ ਕੀਤਾ ਗਿਆ ਜਿਸ ਵਿੱਚ ਡੀ.ਈ.ਓ ਜਸਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਜੂਨੀਅਰ ਟੀਮ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਸਾਫੂ ਵਾਲਾ, ਦੂਸਰਾ ਸਥਾਨ ਸੰਤ ਵਿਸਾਖਾ ਸਿੰਘ ਸਕੂਲ ਬੱਧਨੀ ਕਲਾਂ ਅਤੇ ਤੀਸਰਾ ਸਥਾਨ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਅਤੇ ਸ੍ਰੀ ਗੁਰੂੁੂ ਗੋਬਿੰਦ ਸਿੰਘ ਪਬਲਿਕ ਸੀਨੀ.ਸੈਕੰ. ਸਕੂਲ ਜੀਦੜਾ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੀਨੀਅਰ ਵਰਗ ਵਿੱਚ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਸਾਫੂ ਵਾਲਾ ਦੂਸਰਾ ਸੈਕਰਡ ਹਾਰਟ ਸਕੂਲ ਮੋਗਾ ਅਤੇ ਸਰਕਾਰੀ ਸੀਨੀ.ਸੈਕੰ.ਸਕੂਲ ਰਾਜੇਆਣਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰੋਗਰਾਮ ਵਿੱਚ ਜੱਜ ਦੀ ਭੂਮਿਕਾ ਲੈਕ. ਕੁਲਵੰਤ ਸਿੰਘ ,ਲੈਕ. ਦੀਪਕ ਕੁਮਾਰ,ਲੈਕ. ਸੁਖਦੇਵ ਸਿੰਘ,ਲੈਕ.ਵਿਵੇਕ ਕੁਮਾਰ ਅਤੇ ਡਾ: ਗੌਰਵ ਸ਼ਰਮਾ ਨੇ ਨਿਭਾਈ ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵੱਧ ਤੋਂ ਵੱਧ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆ ਨੂੰ ਵਧਾਈ ਦਿੰਦੇ ਹੋਏ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ।ਇਸ ਸਮੇਂ ਸਕੂਲ ਮਨੈਜਮੈਂਟ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ, ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇ ਪਿ੍ਰੰਸੀਪਲ ਮੁਨੀਸ਼ ਅਰੋੜਾ ਵੱਲੋਂ ਸਕੂਲ ਵਿੱਚ ਆਏ ਮੁੱਖ ਮਹਿਮਾਨਾਂ ਅਤੇ ਜੱਜ ਸਹਿਬਾਨਾਂ ਨੰੁੂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਮੈਡਮ ਅੰਮਿ੍ਰਤਨੀਰ ਕੌਰ , ਮੈਡਮ ਸਿਲਕੀ, ਅਤੇ ਮੈਡਮ ਆਰਤੀ ਆਦਿ ਹਾਜ਼ਰ ਸਨ ।


