ਪ੍ਰਦੇਸ਼ ਕਾਂਗਰਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਪੱਧਰੀ ਧਰਨਿਆਂ ਦੀ ਲੜੀ ਤਹਿਤ ਮੋਗਾ ਵਿਖੇ 25 ਨਵੰਬਰ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ: ਗਰੇਵਾਲ, ਬਾਂਸਲ

ਮੋਗਾ,24 ਨਵੰਬਰ (ਜਸ਼ਨ): ) ਪ੍ਰਦੇਸ਼ ਕਾਂਗਰਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ  ਦੀਆਂ ਹਦਾਇਤਾਂ ’ਤੇ  ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਅਤੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ ਦੀ ਅਗਵਾਈ ਹੇਠ ਮੋਗਾ ਵਿਖੇ ਬਲਾਕ ਪੱਧਰੀ  ਧਰਨੇ ਦਾ ਆਯੋਜਨ 25 ਨਵੰਬਰ ਨੂੰ ਕੀਤਾ ਜਾਵੇਗਾ।  ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਜ਼ਿਲ੍ਹਾ ਪੱਧਰੀ ਧਰਨਿਆਂ ਉਪਰੰਤ ਹੁਣ ਬਲਾਕ ਪੱਧਰੀ ਧਰਨੇ ਦਿੱਤੇ ਜਾ ਰਹੇ ਹਨ ।  ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਦੱਸਿਆ ਕਿ ਮੋਗਾ ਵਿਖੇ 25 ਨਵੰਬਰ ਨੂੰ ਸਵੇਰੇ 10 ਵਜੇ ਬੱਸ ਸਟੈਂਡ ਪੁਲ ਹੇਠਾਂ ਬਲਾਕ ਪੱਧਰੀ ਧਰਨਾ ਦਿੱਤਾ ਜਾਵੇਗਾ । ਉਹਨਾਂ ਕਾਂਗਰਸ ਪਾਰਟੀ ਦੇ ਆਗੂਆਂ ,ਸਮੂਹ ਵਰਕਰਾਂ ਅਤੇ ਹੋਰ ਮੋਹਤਬਰਾਂ ਨੂੰ ਅਪੀਲ  ਕੀਤੀ ਕਿ ਉਹ ਸਵੇਰੇ 10 ਵਜੇ ਧਰਨੇ ਵਿਚ ਪੁਹੰਚਣ ਦੀ ਖੇਚਲ ਕਰਨ ਤਾਂ ਕਿ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਸਕੇ।