ਕਾਂਗਰਸ ਦੇ ਸੂਬਾ ਸਕੱਤਰ ਜਲਜੋਧਨ ਸਿੰਘ ਜੋਧਾ ਬਰਾੜ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਬਰਾੜ ਨਮਿੱਤ ਕਰਵਾਏ ਭੋਗ ਅਤੇ ਅੰਤਿਮ ਅਰਦਾਸ ਮੌਕੇ ਅਹਿਮ ਸ਼ਖਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਬਾਘਾਪੁਰਾਣਾ,24 ਨਵੰਬਰ (ਜਸ਼ਨ): ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜਲਜੋਧਨ ਸਿੰਘ ਜੋਧਾ ਬਰਾੜ ਅਤੇ ਰੁਪਿੰਦਰ ਸਿੰਘ ਬਰਾੜ ਕੈਨੇਡੀਅਨ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਬਰਾੜ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਮੁਗ਼ਲੂ ਪੱਤੀ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਬਲਤੇਜ ਸਿੰਘ ਰਸੀਲਾ ਦੇ ਜਥੇ ਨੇ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਇਸ ਮੌਕੇ ਹੋਏ ਸ਼ਰਧਾਂਜਲੀਆਂ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਸੰਦੀਪ ਸਿੰਘ ਬਰਾੜ, ਵਿਧਾਇਕ ਦਰਸ਼ਨ ਸਿੰਘ ਬਰਾੜ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਆਖਿਆ ਕਿ ਮਾਸਟਰ ਪ੍ਰੀਤਮ ਸਿੰਘ ਬਰਾੜ ਦੂਰ-ਅੰਦੇਸ਼ੀ ਅਤੇ ਸਮਾਜ ਸੇਵੀ ਵਜੋਂ ਸਤਿਕਾਰੇ ਜਾਂਦੇ ਸਨ ਅਤੇ ਉਨ੍ਹਾਂ ਦੇ ਅਚਾਨਕ ਚਲਾਣੇ ਨਾਲ ਬਰਾੜ ਪਰਿਵਾਰ ਨੂੰ ਹੀ ਨਹੀਂ ਬਲਕਿ ਸਮੁੱਚੇ ਹਲਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਸੂਬੇਦਾਰ ਗੁਰਬਚਨ ਸਿੰਘ ਬਰਾੜ ਨੇ ਵੱਖ ਵੱਖ ਸ਼ਖਸੀਅਤਾਂ ,ਸਮਾਜ ਸੇਵੀ ਸੰਸਥਾਵਾਂ ਵੱਲੋਂ ਆਏ ਸ਼ੋਕ ਸੁਨੇਹੇ ਸੁਣਾਏ ਅਤੇ ਪਹੁੰਚੀਆਂ ਹੋਈਆਂ ਸਮੂਹ ਸ਼ਖ਼ਸੀਅਤਾਂ ਦਾ ਸਮੁੱਚੇ ਪਰਿਵਾਰ ਵਲੋਂ ਧੰਨਵਾਦ ਕੀਤਾ।
ਇਸ ਮੌਕੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ,ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਰੂਪ ਸਿੰਘ ਤਖ਼ਤੂਪੁਰਾ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ, ਚੇਅਰਮੈਨ ਜਗਤਾਰ ਸਿੰਘ ਰਾਜੇਆਣਾ, ਸੇਵਕ ਸਿੰਘ ਸੈਦੋਕੇ ਬਲਾਕ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਖਾਈ, ਐਮ.ਡੀ. ਮਿਲਕ ਫੈਡ ਪੰਜਾਬ ਮਨਜੀਤ ਸਿੰਘ ਬਰਾੜ, ਮੈਂਬਰ ਸ਼੍ਰੋਮਣੀ ਕਮੇਟੀ ਸੁਖਹਰਪ੍ਰੀਤ ਸਿੰਘ ਰੋਡੇ, ਮੈਂਬਰ ਸ਼੍ਰੋਮਣੀ ਕਮੇਟੀ ਜਗਤਾਰ ਸਿੰਘ ਰੋਡੇ, ਜ਼ਿਲ੍ਹਾ ਪ੍ਰਧਾਨ ਬਾਲ ਿਸ਼ਨ ਬਾਲੀ, ਪ੍ਰਧਾਨ ਅਮਰਜੀਤ ਸਿੰਘ ਰਾਜੇਆਣਾ, ਚੇਅਰਮੈਨ ਗੁਰਚਰਨ ਸਿੰਘ ਚੀਦਾ ,ਕਰਨਲ ਦਰਸ਼ਨ ਸਿੰਘ ਸਮਾਧਭਾਈ , ਨਾਇਬ ਤਹਿਸੀਲਦਾਰ ਗੁਰਮੀਤ ਸਹੋਤਾ, ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਜਸਪਾਲ ਸਿੰਘ, ਡੀ.ਐਸ.ਪੀ. ਜਸਪਾਲ ਸਿੰਘ ਢਿੱਲੋਂ, ਪਰਮਿੰਦਰ ਸਿੰਘ ਮੌੜ, ਜਗਮੋਹਨ ਸਿੰਘ ਜੈ ਸਿੰਘ ਵਾਲਾ, ਸੀਨੀਅਰ ਕਾਂਗਰਸੀ ਆਗੂ ਬਿੱਟੂ ਮਿੱਤਲ, ਗੁਰਜੰਟ ਸਿੰਘ ਭੁੱਟੋ ਰੋਡੇ, ਬਲਤੇਜ ਸਿੰਘ ਲੰਗੇਆਣਾ, ਜਗਦੇਵ ਸਿੰਘ ਨਿਗਾਹਾ, ਐਡਵੋਕੇਟ ਜਸਵਿੰਦਰ ਸਿੰਘ ਕਾਕਾ ਬਰਾੜ, ਚੇਅਰਮੈਨ ਬਲਵੀਰ ਸਿੰਘ, ਬੀਬੀ ਜਸਵੀਰ ਕੌਰ ਸਮਾਲਸਰ, ਇੰਦਰਜੀਤ ਸਿੰਘ,ਅਮਰਜੀਤ ਸਿੰਘ ਮਾਣੂੰਕੇ, ਸੁਲੱਖਣ ਸਿੰਘ ਕਾਲੇਕੇ, ਪਟਵਾਰੀ ਹਰਬੰਸ ਸਿੰਘ ਤੇ ਹੋਰ ਵੱਖ-ਵੱਖ ਰਾਜਸੀ, ਗ਼ੈਰ-ਰਾਜਸੀ ਜਥੇਬੰਦੀਆਂ ਦੀਆਂ ਹਜ਼ਾਰਾਂ ਉੱਚ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਸਮਾਗਮ ਵਿਚ ਸ਼ਮੂਲੀਅਤ ਕੀਤੀ।


