ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋ ਬਾਲ ਅਧਿਕਾਰਾਂ ਦੀ ਸੁਰੱਖਿਆ ਸਬੰਧੀ ਕੈਪ ਦਾ ਆਯੋਜਨ ਅੱਜ

ਮੋਗਾ 25 ਨਵੰਬਰ: ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਨਵੀ ਦਿੱਲੀ ਵੱਲੋ 0 ਤੋ 18 ਸਾਲ ਦੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਦੇ ਮੰਤਵ ਨਾਲ ਮੋਗਾ ਵਿਖੇ ਅੱਜ ਮਿਤੀ 26 ਨਵੰਬਰ ਨੂੰ ਸਵੇਰੇ 9:00 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਕੈਪ ਲਗਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਨੇ ਮੀਟਿੰਗ ਦੌਰਾਨ ਦੱਸਿਆ ਕਿ 26 ਨਵੰਬਰ ਨੂੰ ਲੱਗਣ ਵਾਲੇ ਇਸ ਕੈਪ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਇਸ ਕੈਪ ਸਬੰਧੀ ਬੱਚਿਆਂ ਦੀਆਂ 60 ਸ਼ਿਕਾਇਤਾਂ ਦੀ ਪ੍ਰੀ-ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਉਨ•ਾਂ ਕੈਪ ਦੀ ਸਫਲਤਾ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੂਰੀ ਜਿੰਮੇਵਾਰੀ ਨਿਭਾਉਣ ਦੇ ਵੀ ਆਦੇਸ਼ ਦਿੱਤੇ। ਰਾਸ਼ਟਰੀ ਕਮਿਸ਼ਨ ਦੇ ਸੀਨੀਅਰ ਕਨਸਲਟੈਟ ਪਾਇਲ ਸ਼ਰਮਾ, ਕਨਸਲਟੈਟ ਸੰਦੀਪ ਰਾਠੀ ਅਤੇ ਂਜੋਰਾ ਅੰਸ਼ੂ ਜਦਕਿ ਰਾਜ ਕਮਿਸ਼ਨ ਵੱਲੋ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ, ਨੇ ਜ਼ਿਲ•ੇ ਦੀਆਂ ਬਾਲ ਭਲਾਈ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਵੀ ਬੱਚਿਆਂ ਨਾਲ ਸਬੰਧਤ ਸਮੱਸਿਆਵਾਂ ਦਾ ਇਸ ਕੈਪ ਦੌਰਾਨ ਵੱਧ ਤੋ ਵੱਧ ਨਿਪਟਾਰਾ ਕਰਵਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ•ਾਂ ਵੱਲੋ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੈਪ ਬਾਰੇ ਜਾਣਕਾਰੀ ਵੀ ਪ੍ਰਦਾਨ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਕੈਪ ਵਿੱਚ ਬਾਲ ਮਜ਼ਦੂਰੀ, ਬਾਲ ਭੀਖਸ਼ਾ, ਤੇਜਾਬ ਪੀੜਤ ਬੱਚੇ, ਬਿਮਾਰੀ ਨਾਲ ਪੀੜ•ਤ ਬੱਚੇ, ਸਰੀਰਿਕ ਸੋਸਣ, ਅਨਾਥ ਬੱਚੇ, ਐਚ.ਆਈ.ਵੀ. ਨਾਲ ਪੀੜਤ ਬੱਚੇ, ਅਪਹਰਣ/ਅਗਵਾ ਕੀਤੇ ਬੱਚੇ, ਨਸ਼ਾ ਵੇਚਣ ਵਾਲੇ ਬੱਚੇ, ਮੀਡੀਆ ਵੱਲੋ ਬੱਚਿਆਂ ਦੇ ਅਧਿਕਾਰਾਂ ਦਾ ਸ਼ੋਸ਼ਣ ਕਰਨਾ, ਬਾਲ ਵਿਆਹ, ਸਕੂਲਾਂ ਵਿੱਚ ਕਿਸੇ ਵੀ ਤਰ•ਾਂ ਦੀਆਂ ਬੱਚਿਆ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਅਤੇ ਦਿਵਿਆਂਗਜਨ ਬੱਚਿਆਂ ਨੂੰ ਆ ਰਹੀਆਂ ਦਿੱਕਤਾਂ ਸਬੰਧੀ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਬੱਚੇ ਨੂੰ ਜਾਂ ਖੁਦ ਬੱਚੇ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਆਉਦੀ ਹੋਵੇ ਤਾਂ ਉਹ ਆਪਣੀ ਸਮੱਸਿਆ ਦੇ ਹੱਲ ਲਈ ਕੈਪ ਵਾਲੇ ਦਿਨ ਸਾਰੇ ਤੱਥਾਂ ਸਮੇਤ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਆਪਣੀ ਸ਼ਿਕਾਇਤ ਦੱਸ ਸਕਦਾ ਹੈ, ਜਿਸ ਦਾ ਨਿਪਟਾਰਾ ਕਮਿਸ਼ਨ ਦੀ ਟੀਮ ਵੱਲੋ ਮੌਕੇ ਤੇ ਹੀ ਕੀਤਾ ਜਾਵੇਗਾ। ਉਨ•ਾਂ ਜ਼ਿਲ•ਾ ਅਧਿਕਾਰੀਆਂ ਤੋ ਇਲਾਵਾ ਆਮ ਲੋਕਾਂ ਅਤੇ ਸਮੂਹ ਗੈਰ ਸਰਕਾਰੀ ਸੰਸਥਾਵਾਂ ਦੇ ਆਹੁਦੇਦਾਰਾਂ ਨੂੰ ਕਿਹਾ ਕਿ ਉਹ ਵੱਧ ਤੋ ਵੱਧ ਲੋੜਵੰਦ ਬੱਚਿਆਂ ਦਾ ਇਸ ਕੈਪ ਵਿੱਚ ਲਿਆਉਣਾ ਯਕੀਨੀ ਬਣਾਉਣ, ਤਾਂ ਜੋ ਉਨ•ਾਂ ਦੀ ਸਮੱਸਿਆ ਦਾ ਹੱਲ ਹੋ ਸਕੇ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ, ਸੀ.ਜੇ.ਐਮ.-ਕਮ-ਸਕੱਤਰ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਬਗੀਚਾ ਸਿੰਘ, ਜ਼ਿਲ•ਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ, ਜ਼ਿਲ•ਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ, ਚੇਅਰਪਰਸਨ ਬਾਲ ਭਲਾਈ ਕਮੇਟੀ ਡਾ. ਵਰਿੰਦਰ ਕੌਰ, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਹਸਨਇੰਦਰਜੀਤ ਸਿੰਘ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕ੍ਰਮਚਾਰੀ ਹਾਜ਼ਰ ਸਨ।


