ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ‘ਚ ਬਲਾਕ ਕਾਂਗਰਸ ਨੇ ਲਗਾਇਆ ਧਰਨਾ

ਮੋਗਾ,25 ਨਵੰਬਰ (ਬਿੱਟੂ ਪੁਰਬਾ/ਜਸ਼ਨ): ਮੋਗਾ ਵਿਖੇ ਅੱਜ ਕਾਂਗਰਸ ਪਾਰਟੀ ਵੱਲੋਂ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਵਿਚ ਬਲਾਕ ਪੱਧਰ ’ਤੇ ਮੋਗਾ ਦੇ ਮੁੱਖ ਚੌਂਕ ‘ਚ ਮੋਦੀ ਦੀਆਂ ਨੀਤੀਆਂ ਖ਼ਿਲਾਫ਼ ਵਿਸ਼ਾਲ  ਵਿਸ਼ਾਲ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਹਰਜੋਤ ਕਮਲ ਹਲਕਾ ਵਿਧਾਇਕ ਮੋਗਾ ਨੇ ਕਿਹਾ ਕਿ ਭਾਜਪਾ ਸਰਕਾਰ ਸਾਰੇ ਰਾਜਾਂ ਵਿਚ ਧੌਂਸ ਦੀ ਰਾਜਨੀਤੀ ਕਰਨਾ ਚਾਹੁੰਦੀ ਹੈ ਜੋ ਲੋਤੰਤਰਿਕ ਕਦਰਾਂ ਕੀਮਤਾਂ ਲਈ ਵੱਡੀ ਢਾਹ ਹੈ । ਉਹਨਾਂ ਕਿਹਾ ਕਿ ਮੋਦੀ ਦੇ ਰਾਜ ਅੰਦਰ ਸਿਰਫ਼ ਲੋਕਾਂ ਦੇ ਰੋਜ਼ਗਾਰ ਹੀ ਠੱਪ ਨਹੀਂ ਹੋਏ ਬਲਕਿ ਉਦਯੋਗਪਤੀਆਂ ਦੇ ਵੱਡੇ ਵੱਡੇ ਉਦਯੋਗਾਂ ਨੂੰ ਤਾਲੇ ਲੱਗ ਗਏ ਲੱਗ ਗਏ ਹਨ । ਡਾ: ਹਰਜੋਤ ਕਮਲ ਨੇ ਆਖਿਆ ਕਿ ਲੱਖਾਂ ਕਾਂਮੇਂ ਇਨ੍ਹਾਂ ਉਦਯੋਗਾਂ ਦੇ ਬੰਦ ਹੋਣ ਕਾਰਨ ਘਰੇ ਬੈਠ ਗਏ ਨੇ । ਉਹਨਾਂ ਕਿਹਾ ਕਿ ਮੋਦੀ ਸਰਕਾਰ ਸਿਰਫ਼ ਚੰਦ ਕੁ ਵੱਡੇ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿਚ ਲੱਗੀ ਹੋਈ ਹੈ । ਉਹਨਾਂ ਕਿਹਾ ਕਿ ਜੇਕਰ ਦੇਸ਼ ਦੇ ਅੰਨਦਾਤੇ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਦਾ ਅੰਨਦਾਤਾ ਕਿਸਾਨ ਵੀ ਬੁਰੀ ਤਰ੍ਹਾਂ ਨਾਲ ਖਤਮ ਹੋ ਚੁੱਕਿਆ ਹੈ । ਉਹਨਾਂ ਕਿਹਾ ਕਿ ਕਰਜ਼ਾਈ ਹੋਏ ਕਿਸਾਨ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ ਕਿਉਂਕਿ ਮੋਦੀ ਸਾਹਿਬ ਨੇ ਦੇਸ਼ ਦੀ ਆਰਥਿਕ ਦਸ਼ਾ ਇੰਨੀ ਡਾਵਾਂਡੋਲ ਕਰ ਦਿੱਤੀ ਹੈ ਕਿ ਕਿਸੇ ਵੀ ਵਿਅਕਤੀ ਦਾ ਕੋਈ ਵੀ ਕੰਮ ਕਾਰ ਨਹੀਂ ਚੱਲ ਰਿਹਾ ਜਿਸ ਕਾਰਨ ਅੱਜ ਹਰ ਪਾਸੇ ਹਾਹਾਕਾਰ ਮੱਚੀ ਪਈ ਹੈ । ਡਾ: ਹਰਜੋਤ ਕਮਲ ਨੇ ਆਖਿਆ ਕਿ ਉਹਨਾਂ ਨੂੰ ਬੇਹੱਦ ਅਫਸੋਸ ਹੈ ਕਿ ਕੇਂਦਰ ਸਰਕਾਰ ਵੱਲੋਂ ਵਰਤੀ ਜਾ ਰਹੀ ਢਿੱਲ ਮੱਠ ਨੇ ਲੁਧਿਆਣਾ ਤੋਂ ਤਲਵੰਡੀ ਭਾਈ ਤੱਕ ਬਣੀ ਫੋਰ ਲੇਨ ਨੂੰ ਠੱਪ ਕੀਤਾ ਹੋਇਆ ਹੈ ਅਤੇ ਇਸ ਦੀ ਖਸਤਾ ਹਾਲਤ ਕਾਰਨ ਕਈ ਹਾਦਸੇ ਵਾਪਰੇ ਪਰ ਫੇਰ ਵੀ ਸਰਕਾਰ ਨੇ ਸਬੰਧਤ ਕੰਪਨੀ ਖਿਲਾਫ਼ ਕੋਈ ਸੰਜੀਦਾ ਕਾਰਵਾਈ ਨਹੀਂ ਕੀਤੀ।  ਉਹਨਾਂ ਕਿਹਾ ਕਿ ਅੱਜ ਲੋਕਾਂ ਨੂੰ ਮੋਦੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਅਸੀਂ ਸਮੁੱਚੇ ਪੰਜਾਬ ਵਿਚ ਕਾਂਗਰਸ ਪਾਰਟੀ ਵੱਲੋਂ ਅਜਿਹਾ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਇਲਮ ਹੋ ਸਕੇ। ਉਹਨਾਂ ਸਮੂਹ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਮੋਦੀ ਸਰਕਾਰ ਨੂੰ ਚੱਲਦਾ ਕਰਨ ਲਈ ਕਮਰਕੱਸੇ ਕਰ ਲਏ ਜਾਣ ਅਤੇ ਹੁਣ ਨਗਰ ਨਿਗਮ ਦੀਆਂ ਚੋਣਾਂ ਆ ਰਹੀਆਂ ਉਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਤਾਂ ਜੋ ਭਵਿੱਖੀ ਚੋਣਾਂ ਲਈ ਕਾਂਗਰਸ ਦੀ ਸਥਿਤੀ ਹੋਰ ਮਜਬੁੂਤ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਕਾਂਗਰਸ  ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਮੋਗਾ ਸ਼ਹਿਰ ਦੇ ਖਸਤਾ ਹਾਲਾਤ ਸੁਧਰ ਰਹੇ ਹਨ ਅਤੇ ਮੋਗੇ ਸਹਿਰ ਦੇ ਵੱਧ ਤੋਂ ਵੱਧ ਵਿਕਾਸ ਲਈ ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ‘ਚ ਸਾਰੇ ਵਾਰਡਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ ਬਣਾਈ ਜਾਵੇ।

ਇਸ ਮੌਕੇ ਵਿਨੋਦ ਬਾਂਸਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਦੀ ਕੇਂਦਰ ‘ਚ ਮੋਦੀ ਸਰਕਾਰ ਆਈ ਹੈ ਉਦੋਂ ਤੋਂ ਸਾਡੇ ਦੇਸ਼ ਦੀ ਆਰਥਿਕਤਾ  ਪੂਰੀ ਤਰਾਂ ਚਰਮਰਾ ਗਈ ਹੈ । ਉਨ੍ਹਾਂ ਕਿਹਾ ਕਿ ਡਾ: ਮਨਮੋਹਨ ਸਿੰਘ ਜਦੋਂ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਸਨ ਉਦੋਂ ਸਾਡਾ ਦੇਸ਼ ਤਰੱਕੀ ਦੀਆਂ ਮੰਜ਼ਿਲਾਂ ਵੱਧ  ਰਿਹਾ ਸੀ ਅੱਜ ਮੋਦੀ ਦੇ ਰਾਜ ਅੰਦਰ ਸਾਡਾ ਦੇਸ਼ ਮੰਦਹਾਲੀ ਵੱਲ ਨੂੰ ਵੱਧ ਰਿਹਾ ਹੈ ਹਰ ਪਾਸੇ ਹਾਹਾਕਾਰ ਮੱਚੀ ਪਈ ਹੈ । ਬਾਂਸਲ ਨੇ ਕਿਹਾ ਕਿ ਅੱਜ ਸਮਾਂ ਆ ਗਿਆ ਹੈ ਅਸੀਂ ਇੱਕ ਜੁੱਟ ਹੋ ਕੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਚੱਲਦਾ ਕਰੀਏ । ਇਸ ਮੌਕੇ ਸੀਰਾ ਚਕਰ  ਉਪਿੰਦਰ ਸਿੰਘ ਗਿੱਲ ,ਸੋਹਣ ਸਿੰਘ ਸੱਗੂ ਚੇਅਰਮੈਨ,ਮੀਤ ਪ੍ਰਧਾਨ ਸ਼ਹਿਰੀ ਕਾਂਗਰਸ ਹਿੰਮਤ ਸਿੰਘ,ਕੋ ਚੇਅਰਮੈਨ ਨਿਰਮਲ ਸਿੰਘ ਮੀਨੀਆ,ਸਟੇਟ ਕੋਆਰਡੀਨੇਟਰ ਸ਼ੋਸ਼ਲ ਮੀਡੀਆ ਪੰਜਾਬ ਸੁਮਨ ਕੌਸ਼ਿਕ,ਸੂਬਾ ਸਕੱਤਰ ਕਮਲਜੀਤ ਕੌਰ ਧੱਲੇਕੇ,ਅਮਰਜੀਤ ਸਿੰਘ,ਗੁਰਪ੍ਰੀਤਮ ਸਿੰਘ ਚੀਮਾ,ਕਲਦੀਪ ਸਿੰਘ,ਗੁਰਿੰਦਰ ਸਿੰਘ ,ਸਵਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ ।