ਸੁਖਾਨੰਦ ਕਾਲਜ ਦੀ ਨਵਜੋਤ ਕੌਰ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਵਿੱਚ ਮਾਰੀਆਂ ਮੱਲਾਂ
ਸੁਖਾਨੰਦ,3 ਦਸੰਬਰ (ਜਸ਼ਨ): ਸੰਤ ਬਾਬਾ ਕੁਲਵੰਤ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੀਆਂ ਕੁਸ਼ਤੀ ਦੀਆਂ ਖਿਡਾਰਨਾਂ ਸਿਮਰਨ ਕੌਰ ਬੀ.ਏ. ਭਾਗ ਤੀਜਾ, ਰੁਪਿੰਦਰ ਕੌਰ ਅਤੇ ਨਵਜੋਤ ਕੌਰ ਬੀ.ਏ. ਭਾਗ ਦੂਜਾ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੂਰਨਾਮੈਂਟ, ਜੋ ਕਿ ਚੌਧਰੀ ਬੰਸੀ ਲਾਲ ਯੂਨੀਵਰਸਿਟੀ, ਭਵਾਨੀ, ਹਰਿਆਣਾ ਵਿਖੇ ਕਰਵਾਏ ਗਏ, ਵਿੱਚ ਭਾਗ ਲਿਆ। ਬਹੁਤ ਸ਼ਾਨਦਾਰ ਪ੍ਰਦਰਸ਼ਨ ਅਤੇ ਕਰੜੇ ਮੁਕਾਬਲੇ ਉਪਰੰਤ ਨਵਜੋਤ ਕੌਰ ਨੇ ਕਾਂਸੀ ਦਾ ਤਗਮਾ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ । ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ 90 ਦੇ ਕਰੀਬ ਯੂਨੀਵਰਸਿਟੀਆਂ ਨੇ ਭਾਗ ਲਿਆ ਸੀ । ਜਾਣਕਾਰੀ ਵਿੱਚ ਵਾਧਾ ਕਰਦਿਆਂ ਕਾਲਜ ਪਿ੍ਰੰਸੀਪਲ ਡਾ. ਸੁਖਵਿੰਦਰ ਕੌਰ ਨੇ ਦੱਸਿਆ ਕਿ ਨਵਜੋਤ ਕੌਰ ਅਤੇ ਰੁਪਿੰਦਰ ਕੌਰ ਦੀ ਚੋਣ ਖੇਲੋ ਇੰਡੀਆ ਖੇਲੋ ਲਈ ਵੀ ਹੋਈ ਹੈ । ਉਹਨਾਂ ਦੱਸਿਆ ਕਿ ਇਹ ਖਿਡਾਰਨਾਂ ਬਹੁਤ ਹੀ ਗਰੀਬ ਅਤੇ ਕਿਰਤੀ ਪਰਿਵਾਰਾਂ ਨਾਲ ਸੰਬੰਧ ਰੱਖਦੀਆਂ ਹਨ। ਆਪਣੀ ਅਣਥੱਕ ਮਿਹਨਤ ਸਦਕਾ ਇਹ ਪੜਾਈ ਦੇ ਨਾਲ ਉੱਚੇ ਪੱਧਰ ਤੱਕ ਖੇਡ ਚੁੱਕੀਆਂ ਹਨ । ਇਸ ਮਾਣ ਭਰੀ ਪ੍ਰਾਪਤੀ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਉੱਪ ਚੇਅਰਮੈਨ ਸ. ਮੱਖਣ ਸਿੰਘ ਅਤੇ ਪਿ੍ਰੰਸੀਪਲ ਡਾ. ਸੁਖਵਿੰਦਰ ਕੌਰ ਨੇ ਖਿਡਾਰਨਾਂ, ਉਹਨਾਂ ਦੇ ਮਾਤਾ ਪਿਤਾ, ਕੋਚ ਹਰਭਜਨ ਸਿੰਘ ਅਤੇ ਕਾਲਜ ਦੇ ਖੇਡ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਕਿਰਨਜੀਤ ਕੌਰ ਨੂੰ ਤਹਿ ਦਿਲੋਂ ਮੁਬਾਰਕਾਂ ਦਿੱਤੀਆਂ ਅਤੇ ਬੱਚੀਆਂ ਨੂੰ ਹੋਰ ਉੱਚੇ ਪੱਧਰ ਤੇ ਮੱਲਾਂ ਮਾਰਨ ਦੀ ਪ੍ਰੇਰਨਾ ਦਿੱਤੀ ।