ਡਰੋਲੀ ਭਾਈ ਵਿਖੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਯਾਦਗਾਰੀ ਹੋ ਨਿੱਬੜੇ

ਮੋਗਾ,4 ਦਸੰਬਰ(ਜਸ਼ਨ)-:ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ ਡਰੋਲੀ ਭਾਈ ,ਜ਼ਿਲ੍ਹਾ ਮੋਗਾ ਵਿਖੇ ਜਗਤ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 550ਵਾਂ ਪ੍ਰਕਾਸ ਪੁਰਬ ਮਨਾਇਆ ਗਿਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸ੍ਰੀਮਾਨ ਸੰਤ ਬਾਬਾ ਖੜਕ ਸਿੰਘ ਜੀ -ਕੌਮੀ ਸ਼ਹੀਦ ਸੰਤ ਬਾਬਾ ਚਰਨ ਸਿੰਘ ਜੀ ਦੇ ਉੱਤ੍ਰਾਧਿਕਾਰੀ ਡਾ. ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲੇ ਤੇ ਸੇਵਾਦਾਰਾਂ ਦੀ ਦੇਖ ਰੇਖ ਹੇਠ ਦੇਸ਼ ਵਿਦੇਸ਼ਾਂ ਤੋਂ ਲੱਖਾਂ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਬੰਧੀ ਵਿਚਾਰਾਂ ਕਰਦਿਆਂ ਗੁਰੂ ਸਾਹਿਬਾਨ ਦੇ ਫਲਸਫ਼ੇ ਤੇ ਵਿਚਾਰਧਾਰਾ ਨੂੰ ਪੜ੍ਹ ,ਸੁਣ,ਸਮਝ ਕੇ ਸੰਤ ਬਾਬਾ ਚਰਨ ਸਿੰਘ ਜੀ ਬੀੜ ਸਾਹਿਬ ਵਾਂਗੂੰ ਅਮਲੀ ਜਿੰਦਗੀ ਦਾ ਹਿੱਸਾ ਬਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੰਦਿਆਂ ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਵੱਲੋਂ ਸੰਗਤਾਂ ਨੂੰ ਗੁਰਮਤਿ ਦਿ੍ਰੜ ਕਰਵਾਉਣ ਹਿਤ ਕਰਵਾਏ ਜਾਂਦੇ ਵਿਸ਼ਾਲ ਗੁਰਮਤਿ ਸਮਾਗਮਾਂ ਤੇ ਸਰਬਪੱਖੀ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ। ਸਿੰਘ ਸਾਹਿਬ ਗਿ: ਇਕਬਾਲ ਸਿੰਘ ਪਟਨਾ ਸਾਹਿਬ , ਸਿੰਘ ਸਾਹਿਬ ਗਿ: ਗੁਰਬਚਨ ਸਿੰਘ ,ਸਿੰਘ ਸਾਹਿਬ ਗਿ: ਜਸਵੰਤ ਸਿੰਘ ਪ੍ਰਵਾਨਾ,ਬਾਬਾ ਅਵਤਾਰ ਸਿੰਘ ਸੁਰਸਿੰਘ,ਬਾਬਾ ਲੱਖਾ ਸਿੰਘ ਨਾਨਕਸਰ,ਬਾਬਾ ਹਰੀ ਸਿੰਘ ਰੰਧਾਵਾ,ਬਾਬਾ ਅਮੀਰ ਸਿੰਘ ਜਵੱਦੀ,ਬਾਬਾ ਬੰਤਾ ਸਿੰਘ ਮੁੰਡਾਪਿੰਡ ,ਗਿ: ਸੁਰਜੀਤ ਸਿੰਘ ਸੁਲਤਾਨਪੁਰ ਲੋਧੀ, ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ,ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ, ਬੈਰਿਸਟਰ ਸਤਨਾਮ ਸਿੰਘ ਬੈਂਸ,ਭਾਈ ਮੋਹਕਮ ਸਿੰਘ ਆਦਿ ਦੇ ਸੰਬੋਧਨ ਤੋਂ ਇਲਾਵਾ ਕਵੀਸ਼ਰ ਤੇ ਢਾਡੀ ਜਥਿਆਂ ਨੇ ਵਾਰਾਂ ਸੁਣਾਈਆਂ। ਇਸ ਸਮੇਂ ਬਾਬਾ ਸੁੱਖਾ ਸਿੰਘ ਸਰਹਾਲੀ ਕਲਾਂ,ਬਾਬਾ ਸ਼ੁਬੇਗ ਸਿੰਘ ਗੋਇੰਦਵਾਲ ਸਾਹਿਬ ਤੋਂ ਇਲਾਵਾ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ,ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ,ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ,ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ,ਬਾਬਾ ਲੱਖਾ ਸਿੰਘ ਕੋਟਾ ਵੱਲੋਂ ਜਥੇ,ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ,ਬਾਬਾ ਗੁਰਪਿੰਦਰ ਸਿੰਘ ਸਤਲਾਨੀ,ਬਾਬਾ ਮਹਿੰਦਰ ਸਿੰਘ ਜਨੇਰ ,ਬਾਬਾ ਗਿਆਨ ਸਿੰਘ ਮਨਿਹਾਲਾ,ਬਾਬਾ ਦਇਆ ਸਿੰਘ ਟਾਹਲੀ ਸਾਹਿਬ,ਬਾਬਾ ਅਮਰੀਕ ਸਿੰਘ ਖੁਖਰੈਣ,ਬਾਬਾ ਜੁਗਿੰਦਰ ਸਿੰਘ ਆਨੰਦਪੁਰ ਸਾਹਿਬ,ਬਾਬਾ ਨੰਦ ਸਿੰਘ ਮੰੁਡਾਪਿੰਡ,ਗੁਰਚੇਤ ਸਿੰਘ ਭੁੱਲਰ ਸਾਬਕਾ ਮੰਤਰੀ,ਡਾ: ਹਰਜੋਤ ਕਮਲ ਮੋਗਾ, ਕੁਲਬੀਰ ਸਿੰਘ ਜ਼ੀਰਾ (ਦੋਵੇਂ ਵਿਧਾਇਕ) ,ਪ੍ਰਧਾਨ ਤੀਰਥ ਸਿੰਘ ਮਾਹਲਾ, ਕਮਿਸ਼ਨਰ ਨਿਧੜਕ ਸਿੰਘ ਬਰਾੜ, ਤਰਸੇਮ ਸਿੰਘ ਰੱਤੀਆਂ,ਗੁਰਮੇਲ ਸਿੰਘ ਸੰਗਤਪੁਰਾ,ਸੁਖਹਰਪ੍ਰੀਤ ਸਿੰਘ ਰੋਡੇ (ਤਿੰਨੋਂ ਮੈਂਬਰ ਸ਼ੋ੍ਰਮਣੀ ਕਮੇਟੀ) ਐਡਵੋਕੇਟ ਸਤਨਾਮ ਸਿੰਘ ਬਾਜਵਾ,ਪਰਮਜੀਤ ਸਿੰਘ ਖਾਲਸਾ ਸਰਪ੍ਰਸਤ ਫੈਡਰੇਸ਼ਨ,ਸਤਨਾਮ ਸਿੰਘ ਮਨਾਵਾਂ ਆਦਿ ਹਾਜ਼ਰ ਸਨ।  ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਨੇ ਉਪਰੋਕਤ ਸ਼ਖ਼ਸੀਅਤਾਂ ਦਾ ਸਨਮਾਨ ਤੇ ਸੰਗਤਾਂ ਦਾ ਧੰਨਵਾਦ ਕੀਤਾ। ਦੇਸੀ ਘਿਓ ਦੀਆਂ ਜਲੇਬੀਆਂ ਸਮੇਤ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ।