ਬਲਵਿੰਦਰ ਸਿੰਘ ਕਿੰਦਰ ਡਗਰੂ ਬਣੇ ਬਲਾਕ ਮੋਗਾ-2 ਕਾਂਗਰਸ ਦੇ ਪ੍ਰਧਾਨ ,ਬਲਵਿੰਦਰ ਕਿੰਦਰ ਡਗਰੂ ਨੇ ਕੀਤਾ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਐਮ.ਐਲ.ਏ. ਡਾ. ਹਰਜੋਤ ਕਮਲ ਦਾ ਧੰਨਵਾਦ

ਮੋਗਾ, 5 ਦਸੰਬਰ ()- ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਬਲਵਿੰਦਰ ਸਿੰਘ ਕਿੰਦਰ ਡਗਰੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਵਲੋਂ ਬਲਾਕ ਕਾਂਗਰਸ ਮੋਗਾ-2 ਦਾ ਪ੍ਰਧਾਨ ਨਿਯੁਕਤ ਕਰਨ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਤੇ ਉਨ੍ਹਾਂ ਨਾਲ ਇੰਦਰਜੀਤ ਸਿੰਘ ਬੀੜ ਚੜਿੱਕ, ਉਪਿੰਦਰ ਸਿੰਘ ਗਿੱਲ, ਡਾ. ਰਜਿੰਦਰ ਕੌਰ, ਡਾ. ਪਰਮਿੰਦਰ ਜੌਹਲ, ਚੇਅਰਮੈਨ ਗੁਰਵਿੰਦਰ ਸਿੰਘ ਦੌਲਤਪੁਰਾ, ਰੁਲਦੂ ਸਿੰਘ ਸਾਬਕਾ ਸਰਪੰਚ ਡਗਰੂ, ਸੁਖਜਿੰਦਰ ਸਿੰਘ ਸਰਪੰਚ ਡਗਰੂ, ਪਰਜੀਤ ਸਿੰਘ, ਸਤਪਾਲ ਸਿੰਘ, ਦੇਵੀ ਦਿਆਲ ਸਿੰਘ, ਰਾਜਵਿੰਦਰ ਸਿੰਘ (ਸਾਰੇ ਮੈਂਬਰ ਪੰਚਾਇਤ), ਰਾਮਪਾਲ ਧਵਨ ਆਦਿ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਬਲਾਕ ਮੋਗਾ-2 ਕਾਂਗਰਸ ਦੇ ਪ੍ਰਧਾਨ ਗੁਰਵਿੰਦਰ ਸਿੰਘ ਦੌਲਤਪੁਰਾ ਨੇ ਬਲਾਕ ਸੰਮਤੀ ਦਾ ਚੇਅਰਮੈਨ ਬਣਨ ਉਪਰੰਤ ਬਲਾਕ ਕਾਂਗਰਸ ਮੋਗਾ-2 ਦੇ ਪ੍ਰਧਾਨਗੀ ਪਦ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸਤੋਂ ਬਾਅਦ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਸਿਫ਼ਾਰਿਸ਼ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਵਲੋਂ ਬਲਵਿੰਦਰ ਸਿੰਘ ਕਿੰਦਰ ਡਗਰੂ ਨੂੰ ਬਲਾਕ ਕਾਂਗਰਸ ਮੋਗਾ-2 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਕਮਲ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦਿੰਦੀ ਰਹੀ ਹੈ। ਉਨ੍ਹਾਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ  ਕਿ ਬਲਵਿੰਦਰ ਸਿੰਘ ਕਿੰਦਰ ਦੀ ਨਿਯੁਕਤੀ ਹੋਰਨਾਂ ਮਿਹਨਤੀ ਵਰਕਰਾਂ ਵਿੱਚ ਉਤਸ਼ਾਹ ਭਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲਾਈ ਲਈ ਯੂਥ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣੀ ਜਿੰਮੇਵਾਰੀ ਸਮਝਦੇ ਹੋਏ ਸਮਾਜ ਵਿੱਚ ਚੰਗੇ ਕੰਮ ਕਰਨੇ ਚਾਹੀਦੇ ਹਨ। ਇਸ ਮੌਕੇ ਨਵੇਂ ਬਣੇ ਪ੍ਰਧਾਨ ਬਲਵਿੰਦਰ ਸਿੰਘ ਕਿੰਦਰ ਨੇ ਕੈਪਟਨ ਅਮਰਿੰਦਰ ਸਿੰਘ, ਸ਼੍ਰੀ ਸੁਨੀਲ ਜਾਖੜ, ਪੰਜਾਬ ਕਾਂਗਰਸ ਦੀ ਸਮੁੱਚੀ ਹਾਈਕਮਾਨ ਅਤੇ ਵਿਸ਼ੇਸ਼ ਤੌਰ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਮਾਣ ਬਖ਼ਸ਼ਿਆ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ