ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਜਿਲ੍ਹਾ ਮੋਗਾ ਦੇ ਸਿੱਖਿਆ ਅਧਿਕਾਰੀਆਂ, ਪਿ੍ੰਸੀਪਲਾਂ, ਬਲਾਕ ਪਾ੍ਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ ਅਤੇ ਹੈੱਡ ਟੀਚਰਾਂ ਨਾਲ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ
ਮੋਗਾ 13 ਦਸੰਬਰ (ਜਸ਼ਨ): ‘‘ਸਰਕਾਰੀ ਸਕੂਲਾਂ ਵਿੱਚ ਸਾਲਾਨਾ ਇਮਤਿਹਾਨਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫਲਤਾਪੂਰਵਕ ਪਾ੍ਪਤ ਕਰਨ ਲਈ ਅਧਿਆਪਕ ਤਨਦੇਹੀ ਨਾਲ ਵਾਧੂ ਕਲਾਸਾਂ ਲਗਾ ਕੇ ਮਿਸਾਲ ਕਾਇਮ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦਾ ਮੁਲੰਕਣ ਸਹੀ ਢੰਗ ਨਾਲ ਕਰਕੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਸਮੇਂ ਤੇ ਮਾਪੇ ਅਧਿਆਪਕ ਮਿਲਣੀ ਵਿੱਚ ਜਾਣਕਾਰੀ ਦੇ ਕੇ ਮੌਜੂਦਾ ਸੈਸ਼ਨ ਦੇ ਬਾਕੀ ਰਹਿੰਦੇ ਤਿੰਨ ਮਹੀਨਿਆਂ ਵਿੱਚ ਵਧੀਆ ਤਿਆਰੀ ਕਰਨ ਲਈ ਉਤਸ਼ਾਹਿਤ ਕਰਨ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਣਾ ਯਕੀਨੀ ਹੋਣ ਜਾ ਰਿਹਾ ਹੈ, ਪਰ ਇਸ ਲਈ ਸਿੱਖਿਆ ਅਧਿਕਾਰੀਆਂ ਨੂੰ ਸਕੂਲੀ ਪੱਧਰ ਦਾ ਵਿਸ਼ਲੇਸ਼ਣ ਕਰਨਾ ਪਵੇਗਾ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੱਤਰ ਸਕੂਲ ਸਿੱਖਿਆ ਪੰਜਾਬ ,ਕਿ੍ਸ਼ਨ ਕੁਮਾਰ ਨੇ ਆਈ.ਐੱਸ.ਐੱਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਸਿੱਖਿਆ ਅਧਿਕਾਰੀਆਂ, ਪਿ੍ੰਸੀਪਲਾਂ, ਮੁੱਖ ਅਧਿਆਪਕਾਂ, ਬਲਾਕ ਪਾ੍ਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ ਅਤੇ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਦੇ ਮੈਂਬਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਵਿੱਚ ਕੀਤਾ। ਇਸ ਮੀਟਿੰਗ ਵਿੱਚ ਜਸਪਾਲ ਸਿੰਘ ਔਲਖ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ, ਨੇਕ ਸਿੰਘ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਅਤੇ ਡਿਪਟੀ ਡੀ ਈ ਓ ਪ੍ਰਗਟ ਸਿੰਘ ਬਰਾੜ ਨੇ ਵੀ ਸੰਬੋਧਨ ਕੀਤਾ। ਸਿੱਖਿਆ ਸਕੱਤਰ ਦੇ ਆਈ ਐੱਸ ਐੱਫ ਕਾਲਜ ਪਹੰੁਚਣ ’ਤੇ ਚੇਅਰਮੈਨ ਪ੍ਰਵੀਨ ਗਰਗ ਅਤੇ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ।
ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਅੱਜ 13 ਦਸੰਬਰ ਨੂੰ ਸਕੂਲਾਂ ਵਿੱਚ ਸਫ਼ਲਤਾਪੂਰਵਕ ਆਯੋਜਿਤ ਹੋਈ ਮਾਪੇ ਅਧਿਆਪਕ ਮਿਲਣੀ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਹਨਾਂ ਨਵ ਨਿਯੁਕਤ ਬੀਪੀਈਓ ਅਤੇ ਸੈਂਟਰ ਹੈੱਡ ਟੀਚਰਾਂ ਨੂੰ ਸਿੱਖਿਆ ਦੇ ਸੁਧਾਰ ਲਈ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦੀ ਪ੍ਰਾਪਤੀ ਦਾ ਵਿਸ਼ਲੇਸ਼ਣ ਕਰਕੇ ਹੋਰ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਹਨਾਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਨਾਉਣ ਲਈ ਸਕੂਲ ਮੁਖੀਆਂ, ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਇੱਕ ਟੀਮ ਵੱਜੋਂ ਕੰਮ ਕਰਨ ਲਈ ਉਤਸ਼ਾਹਿਤ ਕੀਤਾ।
ਉਹਨਾਂ ਸਮੂਹ ਸਕੂਲਾਂ ਮੁਖੀਆਂ ਨੂੰ ਮਿਡਲ ਸਕੂਲਾਂ ਦੀ ਮਾਨੀਟਰਿੰਗ, ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਬੋਰਡ ਵੱਲੋਂ ਲਏ ਜਾਣ ਵਾਲੇ ਇਮਤਿਹਾਨਾਂ ਵਿੱਚ ਮਿਸ਼ਨ-ਸ਼ਤ-ਪ੍ਰਤੀਸ਼ਤ ਲਈ ਸਕੂਲ ਮੁਖੀਆਂ ਦੀ ਯੋਜਨਾਬੰਦੀ, ਈ-ਕੰਟੈਂਟ ਦੀ ਵਰਤੋਂ, ਸਮਾਰਟ ਸਕੂਲ ਬਨਾਉਣ ਲਈ ਉਪਰਾਲਿਆਂ ਨੂੰ ਸੁਹਿਰਦਤਾ ਨਾਲ ਨੇਪਰੇ ਚਾੜ੍ਹਨ ਲਈ ਕਾਰਜ ਕਰਨ ਅਤੇ ਪੰਜਾਬ ਡੀਫੇਸਮੈਂਟ ਪ੍ਰਾਪਰਟੀ ਐਕਟ ਤਹਿਤ ਸਰਕਾਰੀ ਸਕੂਲਾਂ ਦੀਆਂ ਬਾਹਰੀ ਦੀਵਾਰਾਂ ਤੇ ਨਿੱਜੀ ਫਰਮਾਂ ਦੀ ਇਸ਼ਤਿਹਾਰਬਾਜ਼ੀ ਰੋਕਣ ਆਦਿ ਮੁੱਦਿਆਂ ‘ਤੇ ਵਿਚਾਰ ਕੀਤੀ। ਸਿੱਖਿਆ ਸਕੱਤਰ ਨੇ ਆਖਿਆ ਕਿ ਸਾਡੇ ਕੋਲ ਸਮਾਂ ਸੀਮਤ ਹੈ ਪਰ ਕੰਮ ਅਸੀਮਤ ਨੇ ਪਰ ਬੇਹਤਰ ਯੋਜਨਾਬੰਦੀ ਨਾਲ ਅਸੀਂ ਸਮਾਰਟ ਸਕੂਲ ਬਣਾ ਕੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣ ਵਿਚ ਸਫ਼ਲ ਜ਼ਰੂਰ ਹੋਵਾਂਗੇ।
ਇਸ ਮੌਕੇ ਉਹਨਾਂ ਜਿਲ੍ਹਾ ਮੋਗਾ ਦੇ ਵਿੱਚ ਸਿੱਧੀ ਭਰਤੀ ਰਾਹੀਂ ਨਵ ਨਿਯੁਕਤ ਪਿ੍ੰਸੀਪਲਾਂ, ਬੀਪੀਈਓ, ਸੈਂਟਰ ਹੈੱਡ ਟੀਚਰਾਂ ਅਤੇ ਹੈੱਡ ਟੀਚਰਾਂ ਨੂੰ ਸਕੂਲਾਂ ਵਿੱਚ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਦਿ੍ਰੜ ਸੰਕਲਪ ਹੋਣ ਦੀ ਪ੍ਰੇਰਣਾ ਕੀਤੀ। ਮੀਟਿੰਗ ਵਿੱਚ ਪਹੁੰਚਣ ਤੋਂ ਪਹਿਲਾਂ ਸਵੇਰ ਵੇਲੇ ਮੁੱਖ ਦਫਤਰ ਤੋਂ ਚੱਲ ਕੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਪਹਿਲਾਂ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪਾ੍ਇਮਰੀ ਸਕੂਲ ਮਿਸ਼ਰੀ ਵਾਲਾ ਜਿਲ੍ਹਾ ਫਿਰੋਜ਼ਪੁਰ, ਸਸਸਸ ਮਾਨਾਂ ਸਿੰਘ ਵਾਲਾ (ਫਿਰੋਜ਼ਪੁਰ), ਸਰਕਾਰੀ ਮਿਡਲ ਸਕੂਲ ਕਾਦਰਵਾਲਾ (ਮੋਗਾ), ਸਰਕਾਰੀ ਹਾਈ ਸਕੂਲ ਮੰਦਰ (ਮੋਗਾ), ਸਸਸਸ ਲੰਡੇ (ਮੋਗਾ) ਵਿਖੇ ਸਮਾਰਟ ਸਕੂਲ, ਮਿਸ਼ਨ ਸ਼ਤ-ਪ੍ਰਤੀਸ਼ਤ ਅਤੇ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ।
ਇਸ ਮੀਟਿੰਗ ਵਿੱਚ ਸੁਖਚੈਨ ਸਿੰਘ ਹੀਰਾ ਪਿ੍ੰਸੀਪਲ ਡਾਇਟ ਮੋਗਾ, ਮਨਮੀਤ ਸਿੰਘ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਅਵਤਾਰ ਸਿੰਘ ਕਰੀਰ ਜਿਲ੍ਹਾ ਮੈਂਟਰ ਸਮਾਰਟ ਸਕੂਲ, ਪ੍ਰਿੰ: ਨਿਸ਼ਾਨ ਸਿੰਘ ,ਪ੍ਰਿੰ: ਖੁਸ਼ਵੰਤ ਸਿੰਘ,ਪਿ੍ਰੰ: ਬਲਵਿੰਦਰ ਸਿੰਘ ਕਪੂਰੇ, CORD DILBAG SINGH ,ਮਨਜੀਤ ਸਿੰਘ ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ, ਹਰਸ਼ ਗੋਇਲ ਸੋਸ਼ਲ ਮੀਡੀਆ ਕੋਆਰਡੀਨੇਟਰ, ਤੇਜਿੰਦਰ ਸਿੰਘ ਮੀਡੀਆ ਕੋਆਰਡੀਨੇਟਰ ਜ਼ਿਲ੍ਹਾ ਮੋਗਾ, ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸਕੂਲਾਂ ਦੇ ਪਿ੍ੰਸੀਪਲ, ਮੁੱਖ ਅਧਿਆਪਕ ਅਤੇ ਮਿਡਲ ਸਕੂਲਾਂ ਦੇ ਇੰਚਾਰਜ਼ ਹਾਜਰ ਸਨ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ