ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀਂ ਕਾਬੂ,ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਨੇ ਮੁਕੱਦਮਾ ਕੀਤਾ ਦਰਜ

ਚੰਡੀਗੜ੍ਹ 13 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪਾਤੜਾਂ, ਜਿਲਾ ਪਟਿਆਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਨੰੂ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬੀ.ਡੀ.ਪੀ.ਓ ਸੰਜੀਵ ਕੁਮਾਰ ਨੰੂ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਜੋ ਕਿ ਦੋਸ਼ੀ ਬੀ.ਡੀ.ਪੀ.ਓ ਤੇ ਮਾਤਹਿਤ ਬਤੌਰ ਪੰਚਾਇਤ ਅਫਸਰ ਵਜੋਂ  ਤਾਇਨਾਤ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ  ਉਸ ਦੇ ਪਰਿਵਾਰਕ ਮੈਂਬਰਾਂ ਦੇ ਮੈਡੀਕਲ ਬਿਲਾਂ ਨੰੂ ਪ੍ਰਵਾਨ ਕਰਨ ਬਦਲੇ 2000 ਰੁਪਏ ਦੀ ਹੋਰ ਮੰਗ ਕੀਤੀ ਹੈ ਅਤੇ  ਇਸ ਤੋਂ ਇਲਾਵਾ ਉਸ ਪਾਸੋਂ 5,000 ਰੁਪਏ ਪ੍ਰਤੀ ਮਹੀਨਾ (ਮੰਥਲੀ) ਦੇਣ ਦੀ ਵੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਬੀ.ਡੀ.ਪੀ.ਓ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ