ਸੁਖਬੀਰ ਸਿੰਘ ਬਾਦਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ,ਵੱਖ ਵੱਖ ਆਗੂਆਂ ਨੇ ਸ. ਬਾਦਲ ਦੇ ਪ੍ਰਧਾਨ ਬਣਨ ’ਤੇ ਕੀਤਾ ਖੁਸ਼ੀ ਦਾ ਇਜ਼ਹਾਰ
ਅਮ੍ਰਿਤਸਰ ਸਾਹਿਬ,14 ਦਸੰਬਰ (ਜਸ਼ਨ): ਅੱਜ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣ ਲਿਆ ਗਿਆ। ਅੱਜ ਦੀ ਚੋਣ ਦੌਰਾਨ ਜਥੇਦਾਰ ਤੋਤਾ ਸਿੰਘ ਨੇ ਸੁਖਬੀਰ ਸਿੰਘ ਬਾਦਲ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕੀਤਾ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਨਾਅ ਦੀ ਤਾਈਦ ਕੀਤੀ ਤੇ ਜਗਮੀਤ ਸਿੰਘ ਬਰਾੜ ਨੇ ਤਾਈਦ ਦੀ ਮਜੀਦ ਕੀਤੀ। ਅੱਜ ਦੀ ਚੋਣ ਦੇ ਨਤੀਜੇ ਸੰਬਧੀ ਬਲਵਿੰਦਰ ਸਿੰਘ ਭੂੰਦੜ ਨੇ ਐਲਾਨ ਕੀਤਾ ਕਿ ਸੁਖਬੀਰ ਸਿੰਘ ਬਾਦਲ ਬਿਨਾਂ ਮੁਕਾਬਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਦੀ ਇਸ ਚੋਣ ਵਿਚ ਸਮੁੱਚੇ ਪੰਜਾਬ ਦੇ 117 ਹਲਕਿਆਂ ਤੋਂ ਇਲਾਵਾ ਹੋਰਨਾਂ ਰਾਜਾਂ ਤੋਂ ਵੀ ਆਏ ਕੁੱਲ 600 ਡੈਲੀਗੇਟਾਂ ਨੇ ਭਾਗ ਲਿਆ। ਇਸ ਮੌਕੇ ਮੰਚ ਦਾ ਸੰਚਾਲਨ ਸਾਬਕਾ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ। ਅਕਾਲੀ ਦਲ ਦੇ ਆਗੂਆਂ ਨੇ ਆਖਿਆ ਕਿ ਅੱਜ ਦੀ ਚੋਣ ਬਿਲਕੁੱਲ ਲੋਕਤੰਤਰਿਕ ਢੰਗ ਨਾਲ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ’ਤੇ ਮੋਗਾ ਜ਼ਿਲ੍ਹੇ ਦੇ ਸਮੂਹ ਅਕਾਲੀ ਆਗੂਆਂ ‘ਚ ਖੁਸ਼ੀ ਦੀ ਲਹਿਰ ਹੈ।
ਚੇਅਰਮੈਨ ਦਿਲਬਾਗ ਸਿੰਘ ਵਡਾਲੀ ਨੇ ਆਖਿਆ ਕਿ ਸੁਖਬੀਰ ਸਿੰਘ ਬਾਦਲ ਆਪਣੀ ਮਿਕਨਾਤੀਸੀ ਖਿੱਚ ਸਦਕਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੁੂਆਂ ਅਤੇ ਵਰਕਰਾਂ ਵਿਚ ਚੰਗਾ ਪ੍ਰਭਾਵ ਰੱਖਦੇ ਹਨ ਇਸ ਕਰਕੇ ਸ਼ੋ੍ਰਮਣੀ ਅਕਾਲੀ ਦਲ ਭਵਿੱਖ ਵਿਚ ਵਧੀਆ ਰਣਨੀਤੀ ਤਿਆਰ ਕਰਦਿਆਂ ਪੰਜਾਬ ਦੇ ਵਧੀਆ ਭਵਿੱਖ ਲਈ ਹੋਰ ਸਰਗਰਮੀ ਨਾਲ ਕੰਮ ਕਰੇਗਾ।
ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਥੇਦਾਰ ਤੀਰਥ ਸਿੰਘ ਮਾਹਲਾ,ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਅਤੇ ਪੰਜਾਬ ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਵੰਤ ਸਿੰਘ ਮਾਹਲਾ ਨੇ ਸ. ਬਾਦਲ ਦੇ ਪਾਰਟੀ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਪਹਿਲਾਂ ਦੀ ਤਰਾਂ ਸੁਖਬੀਰ ਬਾਦਲ ਹੁਣ ਵੀ ਦਲ ਨੂੰ ਜਥੇਬੰਦਕ ਤੌਰ ’ਤੇ ਮਜਬੂਤ ਕਰਨ ‘ਚ ਸਫ਼ਲ ਹੋਣਗੇ।
ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਚੇਅਰਮੈਨ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਜੀ ਵਾਰ ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨਾ ਖੁਸ਼ੀ ਦੀ ਗੱਲ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ‘ਚ ਸ਼੍ਰੋਮਣੀ ਅਕਾਲੀ ਦਲ ਨੇ ਲੰਬਾ ਸਮਾਂ ਪੰਜਾਬ ’ਤੇ ਰਾਜ ਕੀਤਾ ਅਤੇ ਪੰਜਾਬ ‘ਚ ਵੱਡੇ ਪੱਧਰ ’ਤੇ ਵਿਕਾਸ ਹੋਇਆ ਅਤੇ ਖਾਸਕਰ ਪਿੰਡਾਂ ਦੀ ਨਕਸ਼ ਨੁਹਾਰ ਵੀ ਸ਼ੋ੍ਰਮਣੀ ਅਕਾਲੀ ਦਲ ਦੇ ਰਾਜ ਵਿਚ ਹੀ ਬਦਲੀ ਹੈ।
ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਚੁਣੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਸ. ਬਾਦਲ ਸੂਬੇ ਅਤੇ ਕੌਮੀਂ ਰਾਜਨੀਤੀ ‘ਤੇ ਪ੍ਰਭਾਵਸ਼ਾਲੀ ਪਕੜ ਰੱਖਦੇ ਹਨ ਇਸ ਕਰਕੇ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਹੋਰਨਾਂ ਸੂਬਿਆਂ ਵਿਚ ਬੇਹਤਰ ਕਾਰਗੁਜ਼ਾਰੀ ਦਿਖਾਉਣ ਵਿਚ ਸਫ਼ਲ ਹੋਵੇਗਾ।
ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ’ਤੇ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਆਖਿਆ ਕਿ ਸੁਖਬੀਰ ਬਾਦਲ ਦੂਰਅੰਦੇਸ਼ ਆਗੂ ਹੈ ਅਤੇ ਉਹ ਸਭ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦੇ ਨੇ ਇਸ ਕਰਕੇ ਭਵਿੱਖ ਵਿਚ ਸ਼ੋ੍ਰਮਣੀ ਅਕਾਲੀ ਦਲ ਹੋਰ ਬੁਲੰਦੀਆਂ ਛੂਹੇਗਾ ।
ਅਸ਼ਵਨੀ ਕੁਮਾਰ ਪਿੰਟੂ ਪ੍ਰਧਾਨ ਨਗਰ ਕੌਂਸਲ ਕੋਟ ਈਸੇ ਖਾਂ,ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ, ਰਵਦੀਪ ਸਿੰਘ ਸੰਘਾ ਸਰਕਲ ਪ੍ਰਧਾਨ ਅਤੇ ਬੂਟਾ ਸਿੰਘ ਸੋਸਣ ਸਾਬਕਾ ਸਰਪੰਚ, ਗੁਰਮੇਲ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਂਸਲ ਧਰਮਕੋਟ ਨੇ ਵੀ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਸੁਖਬੀਰ ਬਾਦਲ ਦੀ ਅਗਵਾਈ ‘ਚ ਸ਼ੋ੍ਰਮਣੀ ਅਕਾਲੀ ਦਲ ਜ਼ਮੀਨੀ ਪੱਧਰ ’ਤੇ ਹੋਰ ਮਜਬੂਤ ਹੋਵੇਗਾ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ