ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਕਰ ਰਹੀ ਵਿਦਿਆਥੀਆਂ ਦੇ ਸੁਪਨੇ ਸਾਕਾਰ

ਮੋਗਾ,15 ਦਸੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਰਾਜਵੀਰ ਕੌਰ ਚਾਹਲ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਉਸ ਦਾ ਵਿਦੇਸ਼ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕੀਤਾ ਹੈ। ਰਮਨ ਅਰੋੜਾ ਅਤੇ ਦਵਿੰਦਰ ਪਲਤਾ ਨੇ ਰਾਜਵੀਰ ਕੌਰ ਚਾਹਲ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਵੀ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਸੰਸਥਾ ਵੱਲੋਂ ਵੱਖ-ਵੱਖ ਸ਼ਹਿਰਾਂ (ਬਾਘਾ ਪੁਰਾਣਾ, ਕੋਟਕਪੂਰਾ, ਨਿਹਾਲ ਸਿੰਘ ਵਾਲਾ, ਜਗਰਾਓਂ, ਮੱਖੂ, ਧਰਮਕੋਟ) ਵਿੱਚ ਆਪਣੀਆ ਬਰਾਂਚਾ ਖੋਲੀਆਂ ਗਈਆ ਹਨ। ਇਸ ਦੌਰਾਨ ਰਾਜਵੀਰ ਕੌਰ ਚਾਹਲ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਦਵਿੰਦਰ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।     ******* ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ -     -