ਮਾਊਂਟ ਲਿਟਰਾ ਜ਼ੀ ਸਕੂਲ ਵਿੱਚ ਕਾਰਗਿਲ ਦਿਵਸ ਮਨਾਇਆ

ਮੋਗਾ, 16 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਊਂਟ ਲਿਟਰਾ ਜ਼ੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਜੇ ਕਾਰਗਿਲ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਸੰਦੇਸ਼ ਨੂੰ ਪੇਸ਼ ਕੀਤਾ ਅਤੇ ਦੇਸ਼ ਭਗਤੀ ਦੀ ਕੋਰਿਓਗ੍ਰਾਫੀ ਪੇਸ਼ ਕੀਤੀ। ਇਸ ਮੌਕੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਇਸ ਦਿਵਸ ਦੀ ਮਹੱਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਮਹਾਨ ਰਾਸ਼ਟਰ ਉਹਨਾਂ ਸਾਰਿਆ ਨੂੰ ਸ਼ਰਧਾਂਜਲੀ ਦਿੰਦਾ ਹੈ, ਜੋ ਆਪਰੇਸ਼ਨ ਵਿਜੇ ਦੇ ਦੌਰਾਨ ਰਾਸ਼ਟਰ ਦੀ ਸੇਵਾ ਕਰਦੇ ਹਨ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸਮਾਗਮ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।