ਕਸ਼ਮੀਰ ਸਿੰਘ ਰਾਹੋਂ ਰੋਡ ਬਣੇ ਲੋਕ ਇਨਸਾਫ਼ ਪਾਰਟੀ ਦੇ ਮੀਤ ਪ੍ਰਧਾਨ,ਸੇਵਾ ਕਰਨ ਵਾਲਿਆਂ ਨੂੰ ਮਿਲਦਾ ਹੈ ਮਾਣ ਸਨਮਾਨ : ਜੱਥੇਦਾਰ ਬੈਂਸ

ਲੁਧਿਆਣਾ, 17 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਲੋਕ ਇਨਸਾਫ ਪਾਰਟੀ ਵਲੋਂ ਨਿਸ਼ਕਾਮ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੇ ਨਿਧੜਕ ਜਰਨੈਲ ਕਸ਼ਮੀਰ ਸਿੰਘ ਰਾਹੋਂ ਰੋਡ ਨੂੰ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਅੱਜ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਨਿਯੁਕਤੀ ਪੱਤਰ ਦਿੰਦੇ ਹੋਏ ਸਨਮਾਨਤ ਵੀ ਕੀਤਾ। ਇਸ ਦੌਰਾਨ ਹੋਏ ਸਾਦਾ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਵਿੱਚ ਹਰ ਆਗੂ ਅਤੇ ਵਰਕਰ ਸੇਵਾ ਭਾਵਨਾ ਨਾਲ ਕੰਮ ਕਰਦਾ ਹੈ ਅਤੇ ਪਾਰਟੀ ਹਮੇਸ਼ਾਂ ਨਿਸ਼ਕਾਮ ਸੇਵਾ ਭਾਵਨਾ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਨਮਾਨ ਦੇ ਕੇ ਨਵਾਜਦੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਜਿੱਥੇ ਭਿ੍ਰਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਖਿਲਾਫ  ਜੰਗ ਲੜ ਰਹੀ ਹੈ ਉੱਥੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੁਰਬ ਮੌਕੇ ਸ਼੍ਰੀ ਫਤਿਹਗੜ ਸਾਹਿਬ ਵਿਖੇ ਸੇਵਾ ਭਾਵਨਾ ਨਾਲ ਸਫਾਈ ਕਰੇਗੀ ਜਿਸ ਵਿੱਚ ਪਾਰਟੀ ਦੇ ਆਗੂ, ਅਹੁਦੇਦਾਰ ਅਤੇ ਹਜ਼ਾਰਾਂ ਵਰਕਰ ਸ਼ਾਮਲ ਹੋਣਗੇ। ਇਸ ਮੌਕੇ ਤੇ ਜੱਥੇਦਾਰ ਅਰਜੁਨ ਸਿੰਘ ਚੀਮਾ, ਪ੍ਰਧਾਨ ਬਲਦੇਵ ਸਿੰਘ, ਹਰਪਾਲ ਸਿੰਘ ਕੋਹਲੀ ਅਤੇ ਹੋਰ ਵੀ ਹਾਜਰ ਸਨ।