ਮਾਉਟ ਲਿਟਰਾ ਜੀ ਸਕੂਲ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਤ

ਮੋਗਾ, 17 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਬੀਤੇ ਦਿਨੀਂ ਇੰਟਰਨੈਸ਼ਨਲ ਜਨਰਲ ਨਾਲਜ ਓਲਪਿਆਂਡ ਵੱਲੋਂ ਕਰਵਾਏ ਗਏ ਜਨਰਲ ਨਾਲੇਜ ਦੇ ਮੁਕਾਬਲੇ ਦਾ ਨਤੀਜਾ ਅੱਜ ਐਲਾਨ ਕੀਤਾ ਗਿਆ। ਜਿਸ ਤਹਿਤ ਅੱਜ ਸਕੂਲ ਵਿਚ ਜੇਤੂ ਬੱਚਿਆ ਨੂੰ ਸਨਮਾਨਤ ਕੀਤਾ ਗਿਆ। ਸਕੂਲ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਬੀਤੇ ਦਿਨੀ ਸਕੂਲ ਵਿੱਚ ਜਨਰਲ ਨਾਲਜ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਸੀ। ਇਸ ਟੈਸਟ ਵਿੱਚ ਸਾਰੇ ਵਰਗਾਂ ਦੇ ਵਿਦਿਆਰਥੀਆਾਂ ਨੇ ਹਿੱਸਾ ਲਿਆ ਸੀ। ਉਹਨਾਂ ਦੱਸਿਆ ਕਿ 6 ਵੀਂ ਕਲਾਸ ਵਿਚ ਗੁਰਨੂਰ ਕੌਰ ਤੇ ਅੱਠਵੀਂ ਕਲਾਸ ਦੀ ਅਮਨਦੀਪ ਕੌਰ ਨੇ ਇਸ ਟੈਸਟ ਵਿੱਚ ਸੋਨੇ ਦਾ ਮੈਡਲ ਜਿੱਤਿਆ। ਉਹਨਾਂ ਵਿਦਿਆਰਥੀਆਂ ਨੂੰ ਸਫਲ ਹੋਣ ਤੇ ਸਫਲਤਾ ਪ੍ਰਾਪਤ ਕਰਨ ਤੇ ਵਧਾਈ ਦਿੱਤੀ। ਇਸ ਮੌੇਕੇ ਤੇ ਇੰਟਰਨੈਸ਼ਨਲ ਜਨਰਲ ਓਲਪਿਆਂਡ ਦੀ ਮੁਖੀ ਨਵਪ੍ਰੀਤ ਚਾਨੀਆ ਨੇ ਇਸ ਟੈਸਟ ਦੇ ਸਫਲਤਾ ਪੂਰਵਕ ਹੋਣ ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਸਰਟੀਫਿਕੇਟ ਵੰਡੇ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਜੇਤੂ ਵਿਦਿਆਰਥੀਆਂ ਦੀ ਸਫਲਤਾ ਤੇ ਉਹਨਾਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।