ਖੇਤੀਬਾੜੀ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਕੀਤਾ ਗਿਆ ਨਿਰੀਖਣ
ਮੋਗਾ 17 ਦਸੰਬਰ:(ਜਸ਼ਨ): ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਸੁਖਦੇਵ ਸਿੰਘ ਦੀ ਅਗਵਾਈੀ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਲਵਲੀਨ ਸਿੰਘ ਰਾਣਾ ਅਤੇ ਡਾ ਹਰਿੰਦਰਪਾਲ ਸ਼ਰਮਾ ਵੱਲੋਂ ਬਲਾਕ ਕੋਟ ਈਸੇ ਖਾਂ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾ ਂਦੇ ਖੇਤਾਂ ਦਾ ਨਿਰੀਖਣ ਕੀਤਾ ਗਿਆ। ਡਾ. ਗੁਰਲਵਲੀਨ ਸਿੰਘ ਰਾਣਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਿਆ ਮੀਂਹ ਕਿਸਾਨਾ ਂਲਈ ਵਰਦਾਨ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਗੁਲਾਬੀ ਅਤੇ ਸੈਨਿਕ ਸੁੰਡੀ ਦਾ ਹਮਲਾ ਅਕਤੂਬਰ ਮਹੀਨੇ ਦੌਰਾਨ ਬੀਜੀ ਕਣਕ ਵਿੱਚ ਦੇਖਣ ਨੂੰ ਮਿਲਿਆ ਸੀ ਪ੍ਰੰਤੂ ਮੀਂਹ ਪੈਣ ਕਾਰਨ ਇਸ ਸੁੰਡੀ ਦੇ ਹਮਲੇ ਤੋਂ ਕਿਸਾਨਾਂ ਨੂੰ ਨਿਜਾਤ ਮਿਲ ਗਈ ਹੈ।ਡਾ. ਹਰਿੰਦਰਪਾਲ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦਾਂ ਅਤੇ ਕੀੜੇਮਾਰ ਦਵਾਈਆਂ ਖਰੀਦਣ ਸਮੇਂ ਦੁਕਾਨਦਾਰਾਂ ਤੋਂ ਪੱਕਾ ਬਿੱਲ ਜ਼ਰੂਰ ਲੈਣ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਸਬਸਿਡੀ ਵਾਲੀ ਕਣਕ ਦੇ ਬੀਜ਼ ਦੇ ਬਿੱਲ ਜਲਦ ਤੋਂ ਜਲਦ ਜਮ੍ਹਾਂ ਕਰਾਉਣ ਤਾਂ ਜੋ ਕਿਸਾਨਾਂ ਦੇ ਖਾਤਿਆਂ ਵਿੱਚ ਸਬਸਿਡੀ ਪਾਉਣ ਦਾ ਕੰਮ ਮੁਕੰਮਲ ਹੋ ਸਕੇ। ਇਸ ਮੌਕੇ ਕਿਸਾਨ ਰਜਿੰਦਰ ਸਿੰਘ, ਅਮਰਦੀਪ ਸਿੰਘ (ਬਲਾਕ ਸਮੰਤੀ ਮੈਂਬਰ), ਮਲਕੀਤ ਸਿੰਘ ਸੈਕਟਰੀ ਅਤੇ ਸੁਖਦੀਪ ਸਿੰਘ ਹਾਜ਼ਰ ਸਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ