ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨਹੀਂ ਰਹੇ, ਮੋਗਾ ਜ਼ਿਲ੍ਹੇ ਦੇ ਅਹਿਮ ਆਗੂਆਂ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,20 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼ਰੋਮਣੀ ਅਕਾਲੀ ਦਲ ਦੇ ਪ੍ਰੌੜ ਆਗੂ ਅਵਤਾਰ ਸਿੰਘ ਮੱਕੜ ਅੱਜ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਪਿਛਲੇ ਕਾਫ਼ੀ ਸਮੇਂ ਤੋਂ ਉਹਨਾਂ ਦੀ ਤਬੀਅਤ ਨਾਸਾਜ਼ ਚੱਲ ਰਹੀ ਸੀ। ਉਹਨਾਂ ਨੂੰ ਗੰਭੀਰ ਹਾਲਤ ਵਿਚ ਹਸੋਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਅੱਜ ਉਹਨਾਂ ਦਾ ਦੇਹਾਂਤ ਹੋ ਗਿਆ। ਸਮੁੱਚੇ ਸਿੱਖ ਜਗਤ ਵਿਚ ਮੱਕੜ ਦੀ ਮੌਤ ਨੂੰ ਲੈ ਕੇ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ । ਮੋਗਾ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ, ਚੇਅਰਮੈਨ ਖਣਮੁੱਖ ਭਾਰਤੀ ਪੱਤੋ,ਚੇਅਰਮੈਨ ਜਗਤਾਰ ਸਿੰਘ ਰਾਜੇਆਣਾ,ਬਚਿੱਤਰ ਸਿੰਘ ਘੋਲੀਆ ਸੀਨੀਅਰ ਅਕਾਲੀ ਆਗੂ,ਰਾਜਵੰਤ ਸਿੰਘ ਮਾਹਲਾ ਸਾਬਕਾ ਡਾਇਰੈਕਟਰ,ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ,ਅਸ਼ਵਨੀ ਕੁਮਾਰ ਪਿੰਟੂ ਪ੍ਰਧਾਨ ਨਗਰ ਕੌਂਸਲ ਕੋਟ ਈਸੇ ਖਾਂ, ਸਰਪੰਚ ਯੂਨੀਅਨ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਗੁਰਮੇਲ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਂਸਲਰ ਧਰਮਕੋਟ,ਚੇਅਰਮੈਨ ਕੁਲਵੰਤ ਸਿੰਘ ਚੀਮਾ,ਜ਼ਿਲ੍ਹਾ ਜਨਰਲ ਸਕੱਤਰ,ਗੁਰਮੀਤ ਸਿੰਘ ਗਗੜਾ ਸਰਪੰਚ,ਰਜਿੰਦਰ ਸਿੰਘ ਡੱਲਾ ਪੀ ਏ,ਸ਼ੋਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਦਾਤੇਵਾਲ,ਬੂਟਾ ਸਿੰਘ ਸੋਸਣ ਸਾਬਕਾ ਸਰਪੰਚ, ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ, ਚਰਨਜੀਤ ਸਿੰਘ ਝੰਡੇਆਣਾ ਕੌਂਸਲਰ ਆਦਿ ਨੇ ‘ਸਾਡਾ ਮੋਗਾ ਡੌਟ ਕੌਮ ’ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਵਤਾਰ ਸਿੰਘ ਮੱਕੜ ਦੀ ਮੌਤ ਨਾਲ ਇਕ ਯੁੱਗ ਦਾ ਅੰਤ ਹੋ ਗਿਆ ਹੈ ਅਤੇ ਸ਼ਰੋਮਣੀ ਅਕਾਲੀ ਦਲ ਲਈ ਵੱਡਾ ਘਾਟਾ ਹੈ। ਮੋਗਾ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿੱਪ ਨੇ ਸ. ਮੱਕੜ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ।