ਹੇਮਕੁੰਟ ਸਕੂਲ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਸ਼ੁਰੂ
ਕੋਟਈਸੇ ਖਾਂ,21 ਦਸੰਬਰ (ਜਸ਼ਨ):ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਸੱਤ ਰੋਜ਼ਾ ਐੱਨ.ਐੱਸ.ਐਸ. ਕੈਂਪ ਦਾ ਉਦਘਾਟਨ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਕੀਤਾ।ਕੈਂਪ ਵਿੱਚ 100 ਵਲੰਟੀਅਰਜ਼ ਨੇ ਭਾਗ ਲਿਆ। ਕੈਂਪ 21 ਦਸੰਬਰ ਤੋਂ 27 ਦਸੰਬਰ ਤੱਕ ਲਾਇਆ ਜਾ ਰਿਹਾ ਹੈ। ਚੇਅਰਮੈਨ ਸ:ਕੁਲਵੰਤ ਸਿੰਘ ਸੰਧੂ ਨੇ ਬੱਚਿਆਂ ਨੂੰ ਭਾਸ਼ਣ ਦਿੰਦੇ ਹੋਏ ਅਨੁਸ਼ਾਸ਼ਨ ਵਿੱਚ ਰਹਿਣ ਅਤੇ ਆਪਸੀ ਤਾਲਮੇਲ ਬਣਾ ਕੇ ਰੱਖਣ ਲਈ ਕਿਹਾ। ਪ੍ਰੋਗਰਾਮ ਅਫ਼ਸਰ ਅਮੀਰ ਸਿੰਘ ਨੇ ਸੱਤ ਰੋਜ਼ਾ ਪ੍ਰੋਗਰਾਮ ਦੀ ਰੂਪ ਰੇਖਾ ਦੱਸੀ।ਪਿ੍ਰੰਸੀਪਲ ਮੁਨੀਸ਼ ਅਰੋੜਾ ਨੇ ਵਿੱਦਿਆਰਥੀਆਂ ਨੂੰ ਭਵਿੱਖ ਵਿੱਚ ਅਜਿਹੇ ਕੈਂਪ ਲਗਾਉਣ ਲਈ ਉਤਸ਼ਾਹਿਤ ਕੀਤਾ ਅਤੇ ਵਲੰਟੀਅਰਜ਼ ਨੂੰ ਕੈਂਪ ਦੀ ਸ਼ੁਰੂਆਤ ਲੱਡੂ ਅਤੇ ਸਮੋਸਿਆਂ ਦੀ ਰਿਫਰੈੱਸ਼ਮੈਂਟ ਦਿੱਤੀ ।