ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਕੈਨੇਡਾ ਦੇ ਸਟੱਡੀ ਵੀਜ਼ੇ

ਮੋਗਾ,22 ਦਸੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਪਰਮਵੀਰ ਕੌਰ ਸਿੱਧੂ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਉਹਨਾ ਦੇ ਸਟਾਫ ਮੈਂਬਰਸ ਨੇ ਪਰਮਵੀਰ ਕੌਰ ਸਿੱਧੂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਪਰਮਵੀਰ ਕੌਰ ਸਿੱਧੂ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ,ਦਵਿੰਦਰ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।