ਮੋਗਾ ਦੇ ਸਕੂਲੀ ਸਮੇਂ ‘ਚ ਕੀਤੀ ਤਬਦੀਲੀ,ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ ਸਕੂਲਾਂ ਦਾ ਸਮਾਂ,4 ਜਨਵਰੀ ਤੱਕ ਰਹਿਣਗੇ ਲਾਗੂ

ਮੋਗਾ 22 ਦਸੰਬਰ(ਜਸ਼ਨ): ਸਰਦ ਰੁੱਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਧੁੰਦ ਨੇ ਜ਼ੋਰ ਫੜ੍ਹ ਲਿਆ ਹੈ ਜਿਸ ਕਰਕੇ ਸਰਦ ਰੁੱਤ ਵਿੱਚ ਛੋਟੇ ਬੱਚਿਆਂ ਦੀ ਸਿਹਤ ਖਰਾਬ ਹੋਣ ਦਾ ਜਿਆਦਾ ਡਰ ਹੈ। ਇਸ ਤੋ ਇਲਾਵਾ ਸੰਘਣੀ ਧੁੰਦ ਕਾਰਣ ਸਕੂਲੀ ਬੱਚੇ ਲਿਜਾ ਰਹੇ ਵਹੀਕਲਜ਼ ਨਾਲ ਅਣਸੁਖਾਵੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਕੀਮਤੀ ਜਾਨਾਂ ਜਾਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਜਿਸ ਕਰਕੇ ਅਜਿਹੇ ਹਾਲਾਤਾਂ ਵਿੱਚ ਸਕੂਲੀ ਬੱਚਿਆਂ ਦੇ ਜਾਨ-ਮਾਲ ਦੀ ਰਾਖੀ ਕਰਨਾ ਅਤੀ ਜ਼ਰੂਰੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਆਦਾ ਠੰਢ ਕਾਰਣ ਸਕੂਲੀ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਅਤੇ ਧੁੰਦ ਕਾਰਣ ਸਕੂਲੀ ਬੱਚਿਆਂ ਦੀ ਸੜਕੀ ਦੁਰਘਟਨਾਵਾਂ ਤੋ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਅੰਦਰ ਆਉਦੇ ਸਾਰੇ ਸਰਕਾਰੀ/ਪ੍ਰਾਈਵੇਟ/ਏਡਿਡ ਸਕੂਲਾਂ ਦਾ ਸਮਾਂ ਸਵੇਰੇ 10:00 ਵਜੇ ਤੋ ਦੁਪਹਿਰ 3 ਵਜੇ ਤੱਕ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।  ਇਹ ਹੁਕਮ 23 ਦਸੰਬਰ 2019 ਤੋ 4 ਜਨਵਰੀ 2020 ਤੱਕ ਲਾਗੂ ਰਹਿਣਗੇ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ