ਮਾਊਂਟ ਲਿਟਰਾ ਕਿੰਡਰਗਾਰਟਨ ਦੇ ਬੱਚਿਆਂ ਨੇ ਚਰਚ ’ਚ ਮਨਾਇਆ ਕ੍ਰਿਸਮਸ ਦਾ ਤਿਉਹਾਰ

ਮੋਗਾ, 24 ਦਸੰਬਰ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਕਿੰਡਰਗਾਰਡਨ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਸ਼ਹਿਰ ਦੀ ਚਰਚ ਵਿਚ ਜਾ ਕੇ ਪ੍ਰਭੂ ਯਿਸ਼ੂ ਮਸੀਹ ਦਾ ਜਨਮ ਦਿਨ ਮਨਾਇਆ। ਇਸ ਦੌਰਾਨ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਬੱਚਿਆਂ ਨੇ ਚਰਚ ‘ਚ ਜਾ ਕੇ ਪ੍ਰਭੂ ਯਸੂ ਮਸਿਹ ਅੱਗੇ ਸਭ ਦੇ ਭਲੇ ਲਈ ਪ੍ਰਾਰਥਨਾ ਕੀਤੀ ਅਤੇ ਕ੍ਰਿਸਮਸ ਦੀ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਡਾਇਰੈਕਟਰ ਅਨੁਜ ਗੁਪਤਾ, ਪ੍ਰਿੰਸੀਪਲ ਮੈਡਮ ਨਿਰਮਲ ਧਾਰੀ ਨੇ ਕ੍ਰਿਸਮਸ ਦੇ ਤਿਉਹਾਰ ਦੀ ਬੱਚਿਆਂ ਅਤੇ ਸਟਾਫ ਨੂੰ ਵਧਾਈ ਦਿੰਦੇ ਹੋਏ ਪ੍ਰਭੂ ਯਿਸੂ ਮਸੀਹ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਚਰਚ ਦੇ ਪਾਦਰੀ ਨੇ ਬੱਚਿਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।