ਮਾਊਂਟ ਲਿਟਰਾ ਜ਼ੀ ਸਕੂਲ ‘ਚ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਮੋਗਾ, 27 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਸਥਿਤ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਊਂਟ ਲਿਟਰਾ ਜ਼ੀ   ਸਕੂਲ ਵਿਚ ਡਾਇਰੈਕਟ ਅਨੁਜ ਗੁਪਤਾ ਦੀ ਅਗਵਾਈ ਹੇਠ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਤੇ ਸਟਾਫ ਨੇ ਚਾਰ ਸਾਹਿਬਜਾਦਿਆ ਦੇ ਬਲਿਦਾਨ ਨੂੰ ਸ਼ਰਧਾਂਜਲੀ ਦਿੱਤੀ। ਵਿਦਿਆਰਥੀਆਂ ਨੇ ਭਾਸ਼ਨ, ਕਵਿਤਾ ਤੇ ਦੇਸ਼ ਭਗਤੀ ਗੀਤ ਪੇਸ਼ ਕੀਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ. ਨਿਰਮਲ ਧਾਰੀ ਵੱਲੋਂ ਸਿੱਖ ਗੁਰੂ ਸਾਹਿਬਾਨਾਂ ਵੱਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਬਾਰੇ ਬੱਚਿਆਂ ਨੂੰ ਜਾਣੂੰ ਕਰਵਾਇਆ ਗਿਆ। ਉਹਨਾਂ ਕਿਹਾ ਕਿ ਈਸ਼ਵਰ ਇਕ ਹੈ ਅਤੇ ਉਹਨਾਂ ਦੀਆਂ ਸਿੱਖਿਆਵਾਂ ਸਰਬਉੱਚ ਹਨ। ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਹੋਰਨਾਂ ਦੇਸ਼ਾਂ ਦੇ ਇਤਿਹਾਸ ਵਿੱਚ ਕੋਈ ਵੀ ਅਜਿਹੀ ਉਦਾਹਰਨ ਮੌਜੂਦ ਨਹੀਂ ,ਜਿਥੇ ਇਨੀ ਨਿੱਕੀ ਉਮਰ ਦੇ ਬੱਚਿਆਂ ਨੇ ਮਨੁੱਖਤਾ ਦੀ ਖਾਤਰ ਸ਼ਹਾਦਤਾਂ ਦਿੱਤੀਆਂ ਹੋਣ। ਉਹਨਾਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆ ਦੀ ਸ਼ਹਾਦਤ ,ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ । ਉਹਨਾਂ ਕਿਹਾ ਕਿ ਮੈਨੇਜਮੈਂਟ ਵੱਲੋਂ ਸਕੂਲ ‘ਚ ਭਾਰਤ ਦੇ ਇਤਿਹਾਸਕ ਦਿਨ ਜ਼ਰੂਰ ਮਨਾਏ ਜਾਂਦੇ ਹਨ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਆਪਣੇ ਸੁਨਹਿਰੇ ਇਤਿਹਾਸ ਨੂੰ ਯਾਦ ਰੱਖ ਸਕੇ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।