ਉਪ ਚੇਅਰਮੈਨ ਮੱਖਣ ਸਿੰਘ ਨਮਿੱਤ ਹੋਈ ਅੰਤਿਮ ਅਰਦਾਸ ਉਪਰੰਤ ਵੱਖ ਵੱਖ ਆਗੂਆਂ ਨੇ ਦਿੱਤੀਆਂ ਭਾਵ ਭਿੰਨੀਆਂ ਸ਼ਰਧਾਂਜਲੀਆਂ,ਕਿਹਾ ‘‘ ਮੱਖਣ ਸਿੰਘ ਦੇ ਅਕਾਲ ਚਲਾਣੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ’’
ਸੁਖਾਨੰਦ, 30 ਦਸੰਬਰ (ਜਸ਼ਨ):-ਸੰਤ ਬਾਬਾ ਭਾਗ ਸਿੰਘ ਯਾਦਗਾਰੀ ਸੰਸਕਾਵਾਂ, ਸੁਖਾਨੰਦ ਦੇ ਉਪ ਚੇਅਰਮੈਨ ਮੱਖਣ ਸਿੰਘ ਨਮਿੱਤ ਸਹਿਜ ਪਾਠ ਅਤੇ ਸ਼ਰਧਾਜਲੀ ਸਮਾਗਮ ਡੇਰਾ ਭੋਰੇ ਵਾਲਾ ਵਿਖੇ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ, ਰਾਜਨੀਤਿਕ, ਸਮਾਜਿਕ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ, ਵਿਦਿਆਰਥੀਆਂ, ਅਧਿਆਪਕਾਂ ਨਗਰ ਅਤੇ ਇਲਾਕਾ ਨਿਵਾਸੀਆਂ ਨੇ ਮੱਖਣ ਸਿੰਘ ਨੂੰ ਆਪਣੀ ਸ਼ਰਧਾ ਦੇ ਫੱੁਲ ਭੇਂਟ ਕੀਤੇ। ਇਸ ਮੌਕੇ ਬੋਲਦਿਆਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿਚ ਲੜਕੀਆਂ ਲਈ ਕੀਤੀ ਉਨ੍ਹਾਂ ਦੀ ਅਣਥੱਕ ਮਿਹਨਤ ਉੱਪਰ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮੱਖਣ ਸਿੰਘ ਦੇ ਅਕਾਲ ਚਲਾਣੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਵੱਖ ਵੱਖ ਆਗੂਆਂ ਨੇ ਕਿਹਾ ਕਿ ਭਾਵੇਂ ਮੱਖਣ ਸਿੰਘ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਹਨ, ਪਰ ਉਨ੍ਹਾਂ ਦੇ ਯਤਨਾਂ ਅਤੇ ਮਿਹਨਤ ਦੀ ਮਹਿਕ ਸਦਾ ਉਨ੍ਹਾਂ ਦੀ ਹੋਂਦ ਦਾ ਅਹਿਸਾਸ ਕਰਵਾਉਂਦੀ ਰਹੇਗੀ। ਸੁਖਾਨੰਦ ਕਾਲਜ ਦੇ ਸਾਬਕਾ ਪਿ੍ਰੰਸੀਪਲ ਰੁਲੀਆ ਸਿੰਘ ਸਿੱਧੂ ਨੇ ਵੀ ਸੇਜਲ ਅੱਖਾਂ ਨਾਲ ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ। ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਮੱਖਣ ਸਿੰਘ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿਚ ਕਾਲਜ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰਨ। ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਭਾਵੁਕ ਅੰਦਾਜ ਵਿਚ ਸ਼ਰਧਾ ਸੁਮਨ ਅਰਪਿਤ ਕਰਦਿਆਂ ਕਿਹਾ ਕਿ ਮੱਖਣ ਸਿੰਘ ਨੇ ਸੰਤ ਬਾਬਾ ਭਾਗ ਸਿੰਘ ਦੇ ਲੜਕੀਆਂ ਦੇ ਵਿੱਦਿਆ ਦੇ ਸੁਪਨੇ ਨੂੰ ਨਾ ਕੇਵਲ ਸਾਕਾਰ ਕੀਤਾ ਬਲਕਿ ਬਾਬਾ ਭਾਗ ਸਿੰਘ ਦੇ ਸਿਰਜੇ ਸੰਕਲਪ ਨੂੰ ਪੂਰਾ ਕਰਦੇ ਹੋਏ ਇਸ ਸੰਸਥਾ ਨੂੰ ਵਿਦਿਆ ਦੀਆਂ ਮੋਹਰੀ ਸੰਸਥਾਵਾਂ ਵਿਚ ਸ਼ੁਮਾਰ ਹੋਣ ਦਾ ਮਾਣ ਵੀ ਦਿਵਾਇਆ। ਲੋਕ ਇਨਸਾਫ ਪਾਰਟੀ ਦੇ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ ਕਿਹਾ ਕਿ ਸਰੀਰਕ ਮੁਸ਼ਕਿਲਾਂ ਦੇ ਬਾਵਜੂਦ ਵੀ ਉਹ ਸੰਸਥਾ ਦੀ ਤਰੱਕੀ ਲਈ ਅੰਤਲੇ ਸਮੇਂ ਤੱਕ ਯਤਨਸ਼ੀਲ ਰਹੇ। ਇਸ ਸਮੇਂ ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਐਸ.ਜੀ.ਪੀ.ਸੀ, ਮਹੰਤ ਸੰਤੋਖ ਸਿੰਘ ਪ੍ਰਧਾਨ ਮਾਲਵਾ ਨਿਰਮਲ ਸਾਧੂ ਸਮਾਜ ਅਤੇ ਅੰਮਿ੍ਰਤਪਾਲ ਸਿੰਘ ਮੱੁਖ ਬੁਲਾਰਾ ਆਮ ਆਦਪੀ ਪਾਰਟੀ ਨੇ ਸੰਬੋਧਨ ਕੀਤਾ। ਇਸ ਸਮੇਂ ਕੋਆਪਰੇਟਿਵ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਹਰਮਨਵੀਰ ਸਿੰਘ ਜੈਸੀ ਕਾਂਗੜ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਸਰਪੰਚ ਲਖਵੀਰ ਸਿੰਘ, ਜਥੇਦਾਰ ਹਰਮੇਲ ਸਿੰਘ, ਡਾ. ਕਿ੍ਰਸ਼ਨ ਸਿੰਘ, ਚੇਅਰਮੈਨ ਰਾਜਵੰਤ ਸਿੰਘ ਭਗਤਾ, ਸਰਪੰਚ ਰਾਮ ਸਿੰਘ ਲੋਧੀ, ਡਾ. ਤੇਜਿੰਦਰ ਕੌਰ ਧਾਲੀਵਾਲ, ਡਾ. ਇਕਬਾਲ ਸਿੰਘ ਸੰਧੂ, ਡਾ. ਗੋਬਿੰਦ ਸਿੰਘ, ਡਾ. ਅਵਿਨਿੰਦਰਪਾਲ ਸਿੰਘ, ਡਾ. ਜਗਪਾਲ ਸਿੰਘ, ਡਾ. ਰਵੀ ਬਾਂਸਲ, ਡਾ. ਰਵਿੰਦਰ ਕੌਰ, ਡਾ. ਸੁਖਵਿੰਦਰ ਕੌਰ, ਗੁਰਜੀਤ ਕੌਰ, ਸਤਨਾਮ ਕੌਰ ਅਤੇ ਗੁਰਜੀਤ ਕੌਰ ਗੋਨਿਆਣਾ ਆਦਿ ਵੀ ਹਾਜਰ ਸਨ।