ਪੰਜਾਬ ਨੂੰ ਸਾਜਿਸ਼ ਤਹਿਤ ਕੀਤਾ ਗਿਆ 'ਅਟੱਲ-ਜਲ' ਯੋਜਨਾ ਚੋਂ ਬਾਹਰ : ਬੈਂਸ,10 ਜਨਵਰੀ ਤੱਕ ਯੋਜਨਾ ਚ ਲਿਆਵੇ ਕੇਂਦਰ ਸਰਕਾਰ, ਨਹੀਂ ਤਾਂ ਕਿਸਾਨਾਂ ਸਮੇਤ ਸ਼ੇਖਾਵਤ ਦੀ ਕੋਠੀ ਦਾ ਘਿਰਾਓ ਕਰੇਗੀ ਲੋਕ ਇਨਸਾਫ ਪਾਰਟੀ
ਲੁਧਿਆਣਾ, 31 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਸੂਬੇ ਨੂੰ 'ਅਟੱਲ-ਜਲ' ਯੋਜਨਾ ਚੋਂ ਬਾਹਰ ਰੱਖਣ ਨੂੰ ਸਾਜਿਸ਼ ਕਰਾਰ ਦਿੰਦੇ ਹੋਏ ਸਿੱਧੇ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਕੇਂਦਰ ਨੇ ਇਸ ਮਾਮਲੇ ਵਿੱਚ ਪੰਜਾਬ ਨੂੰ ਯੋਜਨਾ ਅਧੀਨ ਨਹੀਂ ਲਿਆਂਦਾ ਤਾਂ ਲੋਕ ਇਨਸਾਫ ਪਾਰਟੀ ਸੂਬੇ ਦੀਆਂ ਕਿਸਾਨ ਜੱਥੇਬੰਦੀਆਂ ਸਮੇਤ ਹੋਰਨਾਂ ਜੱਥੇਬੰਦੀਆਂ ਨੂੰ ਨਾਲ ਲੈ ਕੇ ਆਉਣ ਵਾਲੀ 10 ਜਨਵਰੀ ਨੂੰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਕੋਠੀ ਦਾ ਘਿਰਾਓ ਕਰੇਗੀ। ਵਿਧਾਇਕ ਬੈਂਸ ਅੱਜ ਕੋਟ ਮੰਗਲ ਸਿੰਘ ਵਿੱਖੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਿਧਾਇਕ ਬੈਂਸ ਨੇ ਦੱਸਿਆ ਕਿ ਪੰਜਾਬ ਨੂੰ ਕੇਂਦਰ ਵਲੋਂ ਇੱਕ ਸਾਜਿਸ਼ ਤਹਿਤ ਹੀ ਇਸ ਯੋਜਨਾ ਵਿੱਚ ਸ਼ਾਮਲ ਨਹੀਂ ਕੀਤਾ ਗਿਆ, ਕਿਉਂਕਿ ਕੇਂਦਰ ਵਿੱਚ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਾਜਸਥਾਨ ਤੋਂ ਹਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਇਹ ਮਤਾ ਪਾਸ ਹੋ ਚੁੱਕਾ ਹੈ ਕਿ ਪੰਜਾਬ ਨੇ ਰਾਜਸਥਾਨ ਸਰਕਾਰ ਤੋਂ ਪਾਣੀ ਦੀ ਕੀਮਤ ਦਾ 16 ਲੱਖ ਕਰੋੜ ਰੁਪਿਆ ਲੈਣਾ ਹੈ। ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅੱਜੇ ਤੱਕ ਰਾਜਸਥਾਨ ਨੂੰ ਬਿੱਲ ਨਹੀਂ ਬਣਾ ਕੇ ਭੇਜ ਰਹੇ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਦਾ ਸੰਬੋਲੀ ਸ਼ੂਗਰ ਘਪਲਾ ਜੱਗ ਜਾਹਰ ਹੈ, ਜਿਸ ਨੂੰ ਦੇਖਦੇ ਹੋਏ ਕੈਪਟਨ ਚੁੱਪ ਹਨ ਅਤੇ ਰਾਜਸਥਾਨ ਨੂੰ ਪਾਣੀ ਦੀ ਕੀਮਤ ਦਾ ਬਿੱਲ ਨਹੀਂ ਬਣਾ ਕੇ ਭੇਜ ਰਹੇ। ਇਸੇ ਤਰਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਕੌਰ ਬਾਦਲ ਕੇਂਦਰ ਵਿੱਚ ਮੰਤਰੀ ਹਨ। ਜਿਸ ਤੋਂ ਸਾਫ ਜਾਹਰ ਹੋ ਜਾਂਦਾ ਹੈ ਕਿ ਬਾਦਲ ਅਤੇ ਕੈਪਟਨ ਪਰਿਵਾਰਾਂ ਨੇ ਜਿੱਥੇ ਪੰਜਾਬ ਨੂੰ ਰੱਜ ਕੇ ਲੁੱਟਿਆ ਉਥੇ ਪੰਜਾਬ ਦਾ ਸੱਤਿਆਨਾਸ ਕਰਨ ਵਾਲੇ ਵੀ ਇਹ ਦੋਨੋਂ ਪਰਿਵਾਰ ਸ਼ਾਮਲ ਹਨ। ਉਨ•ਾਂ ਵਿਸਤਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਿਮਾਚਲ ਪ੍ਰਦੇਸ਼ ਨੇ ਸਿਰਫ ਥੋੜਾ ਜਿਹਾ ਪਾਣੀ ਦਿੱਲੀ ਸਰਕਾਰ ਨੂੰ ਦਿੱਤਾ ਹੈ, ਜਿਸ ਦਾ 21 ਕਰੋੜ ਰੁਪਏ ਸਲਾਨਾ ਲੈਣਾ ਸ਼ੁਰੂ ਕਰ ਦਿੱਤਾ ਹੈ। ਫਿਰ ਪੰਜਾਬ ਦੇ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਸਥਾਨ ਨੂੰ ਬਿੱਲ ਨਹੀਂ ਬਣਾ ਕੇ ਭੇਜ ਰਹੇ, ਇਸ ਤੋਂ ਸਾਫ ਹੈ ਕਿ ਇਸ ਯੋਜਨਾ ਤਹਿਤ ਪੰਜਾਬ ਨੂੰ ਇੱਕ ਸਾਜਿਸ਼ ਤਹਿਤ ਹੀ ਬਾਹਰ ਰੱਖਿਆ ਗਿਆ ਹੈ। ਕੀਤੇ ਗਏ ਸਵਾਲ ਤੇ ਉਨ•ਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਪਾਣੀ ਦੀ ਬੇਹੱਦ ਕਿੱਲਤ ਹੈ ਅੰਕੜੇ ਦੱਸਦੇ ਹਨ ਕਿ ਪੰਜਾਬ ਦੇ 137 ਬਲਾਕਾਂ ਵਿੱਚੋਂ 38 ਬਲਾਕ ਡਾਰਕ ਘੋਸ਼ਿਤ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ 10 ਸਾਲਾਂ ਤੱਕ ਡਿੱਗ ਰਹੇ ਪਾਣੀ ਦੇ ਮਿਆਰ ਕਾਰਣ ਪੰਜਾਬ ਰੇਗਿਸਤਾਨ ਬਣ ਜਾਵੇਗਾ। ਜਿਸ ਦਾ ਜਿਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਭਾਸ਼ਣ ਵਿੱਚ ਵੀ ਕਰ ਚੁੱਕੇ ਹਨ ਪਰ ਪੰਜਾਬ ਨੂੰ ਇਸ ਯੋਜਨਾ ਤੋਂ ਬਾਹਰ ਕੱਢ ਕੇ ਪੰਜਾਬੀਆਂ ਨਾਲ ਕੇਂਦਰ ਸਮੇਤ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨੇ ਅਜਿਹਾ ਧ੍ਰੋਹ ਕਮਾਇਆ ਹੈ, ਜਿਸ ਦੀ ਮਿਸਾਲ ਨਹੀਂ ਦਿੱਤੀ ਜਾ ਸਕਦੀ ਅਤੇ ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਘੱਟ ਹੈ। ਉਨ•ਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ 10 ਦਿਨ•ਾਂ ਵਿੱਚ ਜੇਕਰ ਪੰਜਾਬ ਸੂਬੇ ਨੂੰ ਇਸ ਯੋਜਨਾ ਵਿੱਚ ਸ਼ਾਮਲ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੀ 10 ਜਨਵਰੀ 2020 ਨੂੰ ਪੰਜਾਬ ਦੀਆਂ ਕਿਸਾਨੀ ਜੱਥੇਬੰਦੀਆਂ ਸਮੇਤ ਵੱਖ ਵੱਖ ਸੰਗਠਨਾਂ ਨੂੰ ਨਾਲ ਲੈ ਕੇ ਲੋਕ ਇਨਸਾਫ ਪਾਰਟੀ ਦਿੱਲੀ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਕੋਠੀ ਦਾ ਘਿਰਾਓ ਕਰੇਗੀ।