ਲੋਕ ਇਨਸਾਫ ਪਾਰਟੀ ਵਲੋਂ ਐਡਵੋਕੇਟ ਹਰਜੋਤ ਸਿੰਘ ਨੂੰ ਲਗਾਇਆ ਸੂਬੇ ਦਾ ਮੀਤ ਪ੍ਰਧਾਨ
ਲੁਧਿਆਣਾ, 5 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਲੋਕ ਇਨਸਾਫ ਪਾਰਟੀ ਵਲੋਂ ਗੁਰਦਾਸਪੁਰ ਦੇ ਨੌਜਵਾਨ ਆਗੂ ਐਡਵੋਕੇਟ ਹਰਜੋਤ ਸਿੰਘ ਨੂੰ ਤਰੱਕੀ ਦੇ ਕੇ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਹਮੇਸ਼ਾਂ ਇਮਾਨਦਾਰ ਅਤੇ ਨਿਸ਼ਕਾਮ ਭਾਵਨਾ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਨਮਾਨ ਦਿੰਦੀ ਹੈ ਅਤੇ ਗੁਰਦਾਸਪੁਰ ਦੇ ਨੌਜਵਾਨ ਨਿਧੜਕ ਜਰਨੈਲ ਐਡਵੋਕੇਟ ਹਰਜੋਤ ਸਿੰਘ ਨੂੰ ਪਾਰਟੀ ਹਾਈਕਮਾਨ ਵਲੋਂ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਹਰਜੋਤ ਸਿੰਘ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਪਹਿਲਾਂ ਦੀ ਤਰਾਂ ਹੋਰ ਵੀ ਜੋਸ਼ ਨਾਲ ਪਾਰਟੀ ਨਾਲ ਕੰਮ ਕਰਨਗੇ, ਜਿਸ ਤੋਂ ਹੋਰਨਾਂ ਆਗੂਆਂ ਅਤੇ ਵਰਕਰਾਂ ਨੂੰ ਵੀ ਪ੍ਰੈਰਣਾ ਮਿਲੇਗੀ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਚ ਸ਼ਾਮਲ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ, ਕੋਰ ਕਮੇਟੀ ਮੈਂਬਰ ਜਸਵਿੰਦਰ ਸਿੰਘ ਖਾਲਸਾ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਰਣਧੀਰ ਸਿੰਘ ਸਿਵਿਆ, ਅਮਰੀਕ ਸਿੰਘ ਵਰਪਾਲ, ਹਰਜੋਤ ਸਿੰਘ ਖਾਲਸਾ ਸਮੇਤ ਹੋਰਨਾਂ ਨੇ ਹਰਜੋਤ ਸਿੰਘ ਨੂੰ ਵਧਾਈ ਦਿੱਤੀ।