ਰਿਸ਼ਵਤ ਲੈਂਦਾ ਸਹਾਇਕ ਲਾਈਨਮੈਨ ਵਿਜੀਲੈਂਸ ਵਲੋਂ ਰੰਗੇ ਹੱਥੀਂ ਗਿ੍ਰਫਤਾਰ
ਚੰਡੀਗੜ੍ਹ, 7 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਲਲਤੋਂ ਕਲਾਂ, ਜਿਲਾ ਲੁਧਿਆਣਾ ਸਥਿਤ ਪਾਵਰਕਾਮ ਦੇ ਦਫਤਰ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਮਾਧੋ ਰਾਮ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਲਾਈਨਮੈਨ ਮਾਧੋ ਰਾਮ ਨੂੰ ਸ਼ਿਕਾਇਤਕਰਤਾ ਸਵਰਨ ਸਿੰਘ ਵਾਸੀ ਪਿੰਡ ਦੋਲੋਂ ਕਲਾਂ ਦੀ ਸ਼ਿਕਾਇਤ ‘ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲਾਈਨਮੈਨ ਵਲੋਂ ਸੜੇ ਹੋਏ ਬਿਜਲੀ ਦੇ ਟਰਾਂਸਫਾਰਮਰ ਨੂੰ ਬਦਲਣ ਬਦਲੇ 6000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 4000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।