ਪਿੰਡ ਧੂੜਕੋਟ ਚੜ੍ਹਤ ਸਿੰਘ ਵਾਲਾ ‘ਚ ਲਗਾਏ ਅੱਖਾਂ ਦੇ ਜਾਂਚ ਕੈਂਪ ‘ਚ 390 ਮਰੀਜਾਂ ਦੀ ਹੋਈ ਜਾਂਚ,103 ਮਰੀਜ਼ਾਂ ਨੂੰ ਦਿੱਤੀਆਂ ਐਨਕਾਂ,38 ਮਰੀਜ਼ ਚੁਣੇ ਅਪਰੇਸ਼ਨ ਲਈ

Tags: 

ਮੋਗਾ,21 ਜਨਵਰੀ (ਜਸ਼ਨ) : ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵੱਲੋਂ ਅੱਜ ਪਿੰਡ ਧੂੜਕੋਟ ਚੜ੍ਹਤ ਸਿੰਘ ਵਾਲਾ ਦੀ ਸਮੂਹ ਸੰਗਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਗੁਰਦਿੱਤ ਸਿੰਘ ਕੁਟੀਆ ਪਿੰਡ ਧੂੜਕੋਟ ਚੜ੍ਹਤ ਸਿੰਘ ਵਾਲਾ ਵਿਖੇ ਦੂਸਰਾ ਅੱਖਾਂ ਦਾ ਵਿਸ਼ਾਲ ਚੈਕਅੱਪ ਅਤੇ ਲੈਂਜ਼ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਉਘੇ ਸਮਾਜ ਸੇਵੀ ਬਲਜਿੰਦਰ ਸਿੰਘ ਡਾਲਾ ਵੱਲੋਂ ਕੀਤਾ ਗਿਆ । ਇਸ ਕੈਂਪ ਵਿੱਚ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਦੀ ਟੀਮ ਵੱਲੋਂ ਡਾ. ਵਿਸ਼ਾਲ  ਬਰਾੜ ਦੀ ਅਗਵਾਈ ਵਿੱਚ 390 ਮਰੀਜਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ ਗਿਆ ਅਤੇ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆਂ । ਕੈਂਪ ਵਿੱਚ 103 ਮਰੀਜਾਂ ਨੂੰ ਨੇੜੇ ਦੀ ਨਜ਼ਰ ਦੀਆਂ ਮੁਫਤ ਐਨਕਾਂ ਦਿੱਤੀਆਂ ਗਈਆਂ ਅਤੇ 38 ਮਰੀਜਾਂ ਨੂੰ ਚਿੱਟੇ ਮੋਤੀਏ ਦੇ ਅਪਰੇਸ਼ਨ ਲਈ ਚੁਣਿਆ ਗਿਆ, ਜਿਨ੍ਹਾਂ ਦੇ ਅਪਰੇਸ਼ਨ 22 ਜਨਵਰੀ ਨੂੰ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਵਿਖੇ ਕੀਤੇ ਜਾਣਗੇ। ਕੈਂਪ ਵਿੱਚ ਲੋੜਵੰਦ ਮਰੀਜਾਂ ਲਈ ਪਿੰਡ ਦੇ ਨੌਜਵਾਨਾਂ ਵੱਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਐਨਕਾਂ ਦੀ ਸੇਵਾ ਕੀਤੀ ਗਈ । ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਮਾਜ ਸੇਵੀ ਬਲਜਿੰਦਰ ਸਿੰਘ ਡਾਲਾ ਨੇ ਰੂਰਲ ਐਨ.ਜੀ.ਓ. ਮੋਗਾ ਦੀਆ ਸਮਾਜ ਪ੍ਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਦੀ ਅਗਵਾਈ ਵਿੱਚ ਪਿੰਡਾਂ ਦੀਆਂ ਕਲੱਬਾਂ ਵਿੱਚ ਨਵੀਂ ਊਰਜ਼ਾ ਅਤੇ ਨਵੀਨਤਮ ਜਾਣਕਾਰੀ ਦਾ ਸੰਚਾਰ ਹੋਇਆ ਹੈ ਅਤੇ ਇਹ ਕਲੱਬਾਂ ਰੂਰਲ ਐਨ.ਜੀ.ਓ. ਦੀ ਅਗਵਾਈ ਵਿੱਚ ਸਮਾਜ ਦੀ ਬਿਹਤਰ ਢੰਗ ਨਾਲ ਸੇਵਾ ਕਰ ਰਹੀਆਂ ਹਨ । ਉਹਨਾਂ ਕਿਹਾ ਕਿ ਉਹ ਰੂਰਲ ਐਨ.ਜੀ.ਓ. ਮੋਗਾ ਦੇ ਸਮਾਜ ਸੇਵੀ ਕੰਮਾਂ ਤੋਂ ਬਹੁਤ ਜਿਆਦਾ ਪ੍ਭਾਵਿਤ ਹੋਏ ਹਨ ਤੇ ਉਹ ਇਸ ਸੰਸਥਾ ਦੀ ਆਰਥਿਕ ਤੌਰ ਤੇ ਮੱਦਦ ਕਰਨ ਲਈ ਕੈਨੇਡਾ ਦੇ ਐਨ.ਆਰ.ਆਈ. ਵੀਰਾਂ ਨਾਲ ਗੱਲ ਕਰਕੇ ਫੰਡ ਜੁਟਾਉਣ ਦੀ ਕੋਸ਼ਿਸ਼ ਕਰਨਗੇ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਮਹਿੰਦਰ ਪਾਲ ਲੂੰਬਾ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਪ੍ਧਾਨ ਹਰਜਿੰਦਰ ਸਿੰਘ ਚੁਗਾਵਾਂ ਨੇ ਸਫਲ ਕੈਂਪ ਦੇ ਆਯੋਜਨ ਲਈ ਕੁਟੀਆ ਦੇ ਸੇਵਾਦਾਰਾਂ ਅਤੇ ਜਗਦੰਬਾ ਆਈ ਹਸਪਤਾਲ ਬਾਘਾਪੁਰਾਣਾ ਦੀ ਟੀਮ  ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਜੋਤ ਵਿਹੂਣੇ ਇਨਸਾਨ ਨੂੰ ਅੱਖਾਂ ਦੀ ਰੋਸ਼ਨੀ ਪ੍ਦਾਨ ਕਰਨਾ ਸਭ ਤੋਂ ਵੱਡਾ ਪੁੰਨ ਹੈ, ਇਸ ਲਈ ਸਾਨੂੰ ਸਭ ਨੂੰ ਇਸ ਸੇਵਾ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ । ਉਹਨਾਂ ਮਰੀਜਾਂ ਨੂੰ ਅਪਰੇਸ਼ਨ ਤੋਂ ਬਾਅਦ ਕੁੱਝ ਦਿਨ ਅੱਖਾਂ ਦਾ ਧਿਆਨ ਰੱਖਣ ਦੀ ਅਪੀਲ ਵੀ ਕੀਤੀ ।  ਪ੍ਧਾਨ ਕਮਲਜੀਤ ਸਿੰਘ ਨੇ ਕੈਂਪ ਨੂੰ ਕਾਮਯਾਬ ਬਨਾਉਣ ਲਈ ਰੂਰਲ ਐਨ.ਜੀ.ਓ. ਅਤੇ ਸਹਿਯੋਗੀ ਐਨ.ਆਰ.ਆਈ. ਵੀਰਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ ।  ਕੈਂਪ ਦੌਰਾਨ ਕੁਟੀਆ ਦੇ ਸੇਵਾਦਾਰਾਂ ਵੱਲੋਂ ਮਰੀਜਾਂ ਲਈ ਲੰਗਰ ਅਤੇ ਚਾਹ ਪਾਣੀ ਦਾ ਪ੍ਬੰਧ ਵੀ ਕੀਤਾ ਗਿਆ ।  ਇਸ ਮੌਕੇ ਐਨ.ਆਰ.ਆਈ. ਇੰਦਰਪਾਲ ਸਿੰਘ ਰਾਏ, ਜਗਦੀਪ ਸਿੰਘ ਰਾਏ, ਗੁਰਮਿੰਦਰ ਸਿੰਘ ਰਾਏ, ਕੁਲਦੀਪ ਸਿੰਘ ਰਾਏ, ਸੁਖਦੇਵ ਸਿੰਘ ਬਰਾੜ, ਪ੍ਧਾਨ ਬਲਜਿੰਦਰ ਸਿੰਘ, ਕਮਲਜੀਤ ਸਿੰਘ, ਰਣਜੀਤ ਸਿੰਘ ਖਾਲਸਾ, ਕਿ੍ਸ਼ਨ ਸਿੰਘ, ਗਗਨਦੀਪ ਸਿੰਘ ਅਤੇ ਗਿਆਨੀ ਲਖਵੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਅਤੇ ਮਰੀਜ ਹਾਜਰ ਸਨ ।