ਸੁਖਦੇਵ ਸਿੰਘ ਢੀਂਡਸਾ ਦੀ ਮੋਗਾ ਰੈਲੀ ਫਲਾਪ ਸ਼ੋਅ ਰਹੀ : ਬਰਜਿੰਦਰ ਸਿੰਘ ਮੱਖਣ ਬਰਾੜ
ਮੋਗਾ,25 ਜਨਵਰੀ (ਨਵਦੀਪ ਮਹੇਸ਼ਰੀ): ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਮੋਗਾ ਵਿਖੇ ਕੀਤੀ ਰੈਲੀ ਦੌਰਾਨ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ’ਤੇ ਨਿਸ਼ਾਨਾ ਬਿੰਨਣ ਦੇ ਜਵਾਬ ਵਿਚ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਬਰਾੜ ਨੇ ਪ੍ਰੈਸ ਕਾਨਫਰੰਸ ਕਰਦਿਆਂ ਆਖਿਆ ਕਿ ਉਹਨਾਂ ਦੇ ਪਿਤਾ ਦਾ ਪਾਰਟੀ ਵਿਚ ਪੂਰਾ ਸਨਮਾਨ ਹੈ ਅਤੇ ਸ. ਢੀਂਡਸਾ ਕਾਂਗਰਸ ਦੇ ਵਰਕਰਾਂ ਦੀ ਸਹਾਇਤਾ ਨਾਲ ਹੀ ਅਜਿਹੀਆਂ ਮੀਟਿੰਗਾਂ ਕਰ ਰਹੇ ਹਨ। ਮੱਖਣ ਬਰਾੜ ਨੇ ਆਖਿਆ ਕਿ ਢੀਂਡਸਾ ਦੀ ਅੱਜ ਦੀ ਰੈਲੀ ਫਲਾਪ ਸ਼ੋਅ ਸੀ ਅਤੇ ਰੈਲੀ ਵਿਚ ਸ਼ਾਮਲ ਥੋੜੇ ਬਹੁਤ ਵਿਅਕਤੀ ਮੋਗਾ ਦੇ ਕਾਗਰਸੀ ਨੇਤਾਵਾਂ ਵੱਲੋਂ ਹੀ ਭੇਜੇ ਗਏ ਸਨ। ਉਹਨਾਂ ਆਖਿਆ ਕਿ ਆਕਲੀ ਦਲ ਨੇ ਢੀਂਡਸਾ ਪਰਿਵਾਰ ਨੂੰ ਹਮੇਸ਼ਾ ਸਨਮਾਨ ਦਿੱਤਾ ਇੱਥੋਂ ਤੱਕ ਕਿ ਢੀਂਡਸਾ ਦੇ ਕਈ ਵਾਰ ਹਾਰਨ ਦੇ ਬਾਵਜੂਦ ਵੀ ਪਾਰਟੀ ਨੇ ਉਹਨਾਂ ਨੂੰ ਰਾਜ ਸਭਾ ਮੈਂਬਰ ਬਣਾਇਆ। ਉਹਨਾਂ ਆਖਿਆ ਕਿ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪੰਜਾ ਵਾਰ ਵਿਧਾਇਕ ਅਤੇ ਤਿੰਨ ਵਾਰ ਕੈਬਨਿਟ ਮੰਤਰੀ ਬਣਾਇਆ ਗਿਆ ਪਰ ਇਸ ਦੇ ਬਾਵਜੂਦ ਦੋਨੋਂ ਪਿਓ ਪੁੱਤ ਅੱਜ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਕਰ ਰਹੇ ਹਨ। ਢੀਂਡਸਾ ਵੱਲੋਂ ਸ਼ੋ੍ਰਮਣੀ ਕਮੇਟੀ ਦੇ ਦੁਰਉਪਯੋਗ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਮੱਖਣ ਬਰਾੜ ਨੇ ਆਖਿਆ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਬਣਾਉਣ ਦਾ ਫੈਸਲਾ ਹੋਵੇ ਜਾਂ ਕੋਈ ਹੋਰ ਅਹਿਮ ਫੈਸਲਾਹਮੇਸ਼ਾ ਪਾਰਟੀ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੀ ਸਲਾਹ ਲਈ ਜਾਂਦੀ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਅੱਜ ਢੀਂਡਸਾ ਸਾਹਿਬ ਖੁਦ ਸ਼ੋ੍ਰਮਣੀ ਕਮੇਟੀ ‘ਤੇ ਸਵਾਲ ਉਠਾ ਰਹੇ ਹਨ। ਸਾਬਕਾ ਚੇਅਰਮੈਨ ਅਤੇ ਮੋਗਾ ਹਲਕਾ ਦੇ ਇੰਚਾਰਜ ਮੱਖਣ ਬਰਾੜ ਨੇ ਆਖਿਆ ਕਿ ਸੁਖਦੇਵ ਸਿੰਘ ਢੀਂਡਸਾ ਸ਼ੋ੍ਰਮਣੀ ਅਕਾਲੀ ਦਲ ਨੂੰ ਤੋੜਨ ਦਾ ਯਤਨ ਨਾ ਕਰਨ ਕਿਉਂਕਿ ਪਾਰਟੀ ਦੇ ਵਰਕਰ ਇਨੇ ਮਜਬੂਤ ਹਨ ਕਿ ਉਹ ਹਮੇਸ਼ਾ ਕਿਸੇ ਵਿਅਕਤੀ ਨਾਲ ਨਹੀਂ ਸਗੋਂ ਪਾਰਟੀ ਨਾਲ ਖੜ੍ਹਨਗੇ। ਇਸ ਮੌਕੇ ਸ਼ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜਿ਼ਲ੍ਹਾਂ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ,ਸਾਬਕਾ ਜਿ਼ਲ੍ਹਾ ਪ੍ਰੀਸ਼ਦ ਮੈਬਰ ਬੂਟਾ ਸਿੰਘ ਦੌਲਤਪੁਰਾ,ਜੱਸ ਮੰਗੇਵਾਲਾ,ਰਵਦੀਪ ਸਿੰਘ ਸੰਘਾ ਦਾਰਾਪੁਰ ਸਰਕਲ ਪ੍ਰਧਾਨ,ਕਾਕਾ ਝੰਡੇਆਣਾ,ਬੂਟਾ ਸਿੰਘ ਸੋਸਣ ਸਰਪੰਚ,ਮਾਸਟਰ ਗੁਰਪ੍ਰੀਤ ਸਿੰਘ ਮਹੇਸ਼ਰੀ ਸਾਬਕਾ ਸਰਪੰਚ ਨਰਿੰਦਰ ਸਿੰਘ ਤੋ. ਇਲਾਵਾ ਅਕਾਲੀ ਆਗੂ ਹਾਜ਼ਰ ਸਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।