ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਵਿਭਾਗੀ ਸਕੀਮਾਂ ਦਾ ਕਿਤਾਬਚਾ ਰਿਲੀਜ
ਮੋਗਾ 27 ਜਨਵਰੀ:(ਜਸ਼ਨ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਲੜਕੀਆਂ ਸਬੰਧੀ ਤਿਆਰ ਕੀਤਾ ਕਿਤਾਬਚਾ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ, ਪੰਜਾਬ ਸਰਕਾਰ ਅਤੇ ਸਮੂਚਾ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਣਤੰਤਰਤਾ ਦਿਵਸ 2020 ਦੇ ਜਿਲ੍ਹਾ ਪੱਧਰੀ ਸਮਾਗਮ ਵਿੱਚ ਜਾਰੀ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਸਮਾਗਮ ਵਿੱਚ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਸੀਨੀਅਰ ਕਪਤਾਨ ਪੁਲਿਸ ਅਮਰਜੀਤ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਹਾਜ਼ਰ ਸਨ। ਇਸ ਕਿਤਾਬਚੇ ਦਾ ਮੁੱਖ ਉਦੇਸ਼ ਘਰ-ਘਰ ਵਿਭਾਗੀ ਸਕੀਮਾਂ ਦੀ ਜਾਣਕਾਰੀ ਪਹੁੰਚਾਉਣਾ ਹੈ ਤਾਂ ਜੋ ਯੋਗ ਲਾਭਪਾਤਰੀ ਸਕੀਮਾਂ ਰਾਹੀਂ ਲਾਭ ਪ੍ਰਾਪਤ ਕਰ ਸਕਣ।ਇਸ ਸ਼ੁਭ ਮੌਕੇ ਕੈਬਨਿਟ ਮੰਤਰੀ ਵੱਲੋਂ ਇਸ ਉਪਰਾਲੇ ਨੂੰ ਇੱਕ ਸ਼ਲਾਘਾਯੋਗ ਕਦਮ ਦੱਸਦੇ ਹੋਏ ਕਿਹਾ ਕਿ ਹੁਣ ਲੋਕਾਂ ਨੂੰ ਇਸ ਕਿਤਾਬਚੇ ਦਾ ਕਾਫੀ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਇਸ ਮੌਕੇ ਤੇ ਹਾਜ਼ਰ ਸ੍ਰੀ ਸੰਦੀਪ ਹੰਸ, ਡਿਪਟੀ ਕਮਿਸ਼ਨਰ, ਮੋਗਾ ਜਿਲ੍ਹਾ ਪ੍ਰਸ਼ਾਸ਼ਨ ਦੇ ਸਮੂਹ ਅਧਿਕਾਰੀ ਸਾਹਿਬਾਨ ਅਤੇ ਰਾਜਨੀਤਿਕ ਹਸਤੀਆਂ ਵੀ ਹਾਜ਼ਰ ਸਨ।ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਪਤਾਹ ਨੂੰ ਮਨਾਉਂਦੇ ਹੋਏ ਅੱਜ ਆਖਰੀ ਦਿਨ ਕੈਬਨਿਟ ਮੰਤਰੀ ਵੱਲੋਂ ਤਿੰਨ ਲੜਕੀਆਂ ਕਿਰਨਦੀਪ ਕੌਰ, ਇੰਦਰਜੀਤ ਕੌਰ ਅਤੇ ਹਰਜੀਤ ਕੌਰ ਜਿੰਨ੍ਹਾ ਨੇ ਫੱਕਰ ਬਾਬਾ ਦਾਮੂ ਸ਼ਾਹ ਅਕੈਡੰਮੀ ਲੋਹਾਰਾ ਤੋਂ ਟਰੇਨਿੰਗ ਲੈ ਕੇ ਬੀ.ਐਸ.ਐਫ ਅਤੇ ਰੇਲਵੇ ਵਿਭਾਗ ਚ' ਨੌਕਰੀ ਪ੍ਰਾਪਤ ਕੀਤੀ ਹੈ ਤੇ ਇਨ੍ਹਾਂ ਲੜਕੀਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਕਿਹਾ ਕਿ ਇਹ ਜਿਲ੍ਹਾ ਮੋਗਾ ਲਈ ਮਾਣ ਵਾਲੀ ਗੱਲ ਹੈ। ਕੈਬਨਿਟ ਮੰਤਰੀ ਵੱਲੋ ਜਿਲ੍ਹਾ ਪ੍ਰਸ਼ਾਸ਼ਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਨ੍ਹਾਂ ਤਿੰਨ ਲੜਕੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA ਇੰਸਟਾਲ ਕਰੋ ਜੀ ।