ਮਾਊਂਟ ਲਿਟਰਾ ਜੀ ਸਕੂਲ ’ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ ਮਨਾਇਆ ਬਲੀਦਾਨ ਦਿਵਸ

ਮੋਗਾ, 30 ਜਨਵਰੀ (ਜਸ਼ਨ )-ਮੋਗਾ ਲੁਧਿਆਣਾ ਜੀ ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਮਾਊਂਟ ਲਿਟਰਾ ਜੀ ਸਕੂਲ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ ਬਲੀਦਾਨ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਹਰ ਸਾਲ 30 ਜਨਵਰੀ ਨੂੰ ਮਹਾਤਮਾ ਗਾਂਧੀ ਦੀ ਸ਼ਹਾਦਤ ਦਿਵਸ ਦੇ ਤੌਰ ਤੇ ਮਨਾਈ ਜਾਂਦੀ ਹੈ। ਉਨਾਂ ਕਿਹਾ ਕਿ 30 ਜਨਵਰੀ 1948 ਦੀ ਸ਼ਾਮ ਨੂੰ ਨੱਥੂਰਾਮ ਗੋਡਸੇ ਨੇ ਮਹਾਤਮਾ ਗਾਂਧੀ ’ਤੇ ਗੋਲੀਆਂ ਚਲਾ ਕੇ ਉਹਨਾਂ ਦੀ ਹੱਤਿਆ ਕੀਤੀ ਸੀ। ਇਸ ਮੌਕੇ ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਮਹਾਨ ਸਵੰਤਤਰਤਾ ਸੈਨਾਨੀ ਦੇ ਮਹਾਨ ਵਿਚਾਰਾਂ ਅਤੇ ਸਿਧਾਂਤਾਂ ਦੇ ਬਾਰੇ ਅਤੇ ਜੀਵਨ ਕਾਲ ਬਾਰੇ ਜਾਣਕਾਰੀ ਦਿੱਤੀ। ਡਾ. ਨਿਰਮਲ ਧਾਰੀ ਨੇ ਕਿਹਾ ਕਿ ਵੀਰਤਾ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਹੈ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ  ਵਿਦਿਆਰਥੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਅਹਿੰਸਾ ਦੇ ਪੁਜਾਰੀ ਸਨ ਅਤੇ ਉਹ ਹਮੇਸ਼ਾ ਸਮਾਜ ਨੂੰ ਇਕ ਸਮਾਨ ਬਣਾਉਣ ਲਈ ਤੱਤਪਰ ਰਹਿੰਦੇ ਸਨ। ਇਸ ਮੌਕੇ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜਰ ਸਨ।