ਆਰ.ਕੇ.ਐਸ. ਪਬਲਿਕ ਸਕੂਲ ਵਿੱਚ ਸਵਾਈਨ ਫਲੂ ਅਤੇ ਕਰੋਨਾ ਵਾਇਰਸ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

ਮੋਗਾ, 30 ਜਨਵਰੀ (ਜਸ਼ਨ ) : ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਜੀ ਦੇ ਆਦੇਸ਼ਾਂ ਤੇ ਸਿਹਤ ਵਿਭਾਗ ਮੋਗਾ ਵੱਲੋਂ ਸਵਾਈਨ ਫਲੂ ਅਤੇ ਕਰੋਨਾ ਵਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਚ ਤੇਜੀ ਲਿਆਉਂਦਿਆਂ ਅੱਜ ਆਰ.ਕੇ.ਐਸ. ਪਬਲਿਕ ਸਕੂਲ ਮੋਗਾ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪੈਂਫਲਿਟ ਵੰਡੇ ਗਏ । ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਿਲ੍ਹਾ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਨੇ ਬੱਚਿਆਂ ਨੂੰ ਸਵਾਈਨ ਫਲੂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵਾਈਨ ਫਲੂ ਤੋਂ ਡਰਨ ਦੀ ਨਹੀਂ ਬਲਕਿ ਸਾਵਧਾਨੀ ਵਰਤਣ ਅਤੇ ਤੁਰੰਤ ਇਲਾਜ਼ ਦੇ ਉਪਰਾਲੇ ਕਰਨ ਦੀ ਜਰੂਰਤ ਹੈ। ਇਹ ਐਚ-1 ਐਨ-1  ਨਾਮ ਦੇ ਵਿਸ਼ਾਣੂ ਦੇ ਕਾਰਨ ਸਾਹ ਰਾਹੀਂ ਇੱਕ ਮਨੁੱਖ ਤੋਂ ਦੂਸਰੇ ਮਨੁੱਖ ਤੱਕ ਫੈਲਦਾ ਹੈ । ਇਸ ਵਿੱਚ ਤੇਜ ਬੁਖਾਰ, ਖਾਂਸੀ ਅਤੇ ਜੁਕਾਮ, ਗਲੇ ਵਿੱਚ ਦਰਦ, ਛਿੱਕਾਂ ਆਉਣੀਆਂ ਅਤੇ ਨੱਕ ਵਗਣਾ, ਸਰੀਰ ਟੁੱਟਣਾ, ਸਾਹ ਲੈਣ ਵਿੱਚ ਤਕਲੀਫ ਅਤੇ ਦਸਤ ਜਿਹੇ ਲੱਛਣ ਦਿਖਾਈ ਦਿੰਦੇ ਹਨ । ਉਨ੍ਹਾਂ ਕਿਹਾ ਕਿ ਸਾਨੂੰ ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਤੇ ਰੁਮਾਲ ਰੱਖਣਾ, ਭੀੜ ਵਾਲੀਆਂ ਥਾਵਾਂ ਤੇ ਨਾ ਜਾਣਾ, ਖੰਘ ਅਤੇ ਵਗਦੇ ਨੱਕ ਵਾਲੇ ਮਰੀਜ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖਣਾ, ਤਣਾਅ ਮੁਕਤ ਰਹਿਣਾ, ਪੂਰੀ ਨੀਂਦ ਲੈਣਾ, ਬਹੁਤ ਸਾਰਾ ਪਾਣੀ ਪੀਣਾ ਅਤੇ ਪੌਸ਼ਟਿਕ ਆਹਾਰ ਲੈਣਾ ਚਾਹੀਦਾ ਹੈ । ਉਹਨਾਂ ਬੱਚਿਆਂ ਨੂੰ ਪਖਾਨੇ ਤੋਂ ਬਾਅਦ ਅਤੇ ਖਾਣਾ ਖਾਣ ਤੋਂ ਪਹਿਲਾਂ ਆਪਣੇ ਹੱਥਾਂ ਨੂੰ ਜਰੂਰ ਧੋਣਾ ਚਾਹੀਦਾ ਹੈ। ਉਹਨਾਂ ਬਚਾਓ ਤਰੀਕਿਆਂ ਤੇ ਜੋਰ ਦਿੰਦਿਆਂ ਕਿਹਾ ਕਿ ਸਾਨੂੰ ਕਿਸੇ ਵੀ ਸ਼ੱਕੀ ਮਰੀਜ ਨਾਲ ਹੱਥ ਮਿਲਾਉਣਾ, ਗਲੇ ਮਿਲਣਾ, ਚੁੰਮਣਾ ਜਾਂ ਸਰੀਰਕ ਸੰਪਰਕ ਕਰਨਾ, ਬਾਹਰ ਖੁੱਲ੍ਹੇ ਵਿੱਚ ਥੁੱਕਣਾ ਅਤੇ ਬਿਨ੍ਹਾਂ ਡਾਕਟਰੀ ਜਾਂਚ ਤੋਂ ਦਵਾਈ ਵਗੈਰਾ ਨਹੀਂ ਲੈਣੀ ਚਾਹੀਦੀ। ਉਹਨਾਂ ਸਕੂਲਾਂ ਕਾਲਜਾਂ ਦੇ ਮੁਖੀਆਂ ਨੂੰ ਉਪਰੋਕਤ ਲੱਛਣਾ ਵਾਲੇ ਵਿਦਿਆਰਥੀਆਂ ਨੂੰ 5 ਤੋਂ 7 ਦਿਨ ਤੱਕ ਘਰ ਰਹਿਣ ਲਈ ਛੁੱਟੀ ਦੇਣ ਦੀ ਵੀ ਅਪੀਲ ਕੀਤੀ ਤਾਂ ਜੋ ਇਹ ਬਿਮਾਰੀ ਅੱਗੇ ਨਾ ਵਧੇ। ਇਸ ਮੌਕੇ ਐਪੀਡੀਮਾਲੋਜਿਸਟ ਡਾ. ਨਰੇਸ਼ ਕੁਮਾਰ ਨੇ ਬੱਚਿਆਂ ਨੂੰ ਕਰੋਨਾ ਵਾਇਰਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਬਿਮਾਰੀ ਦੇ ਲੱਛਣ ਵੀ ਸਵਾਈਨ ਨਾਲ ਮਿਲਦੇ ਜੁਲਦੇ ਹਨ ਅਤੇ ਇਹ ਬਿਮਾਰੀ ਚੀਨ ਤੋਂ ਸ਼ੁਰੂ ਹੋ ਕੇ ਸੰਸਾਰ ਦੇ ਕਈ ਦੇਸ਼ਾਂ ਵਿੱਚ ਫੈਲ ਚੁੱਕੀ ਹੈ । ਇਸਦਾ ਵਾਇਰਸ ਬੈਟਸ ਅਤੇ ਸੱਪਾਂ ਆਦਿ ਵਿੱਚ ਪਾਇਆ ਜਾਂਦਾ ਹੈ ਤੇ ਚੀਨ ਵਿੱਚ ਇਸਦੇ ਫੈਲਣ ਦਾ ਮੁੱਖ ਕਾਰਨ ਵੀ ਇਹੀ ਹੈ ਕਿ ਉਥੋਂ ਦੇ ਲੋਕ ਇਹਨਾਂ ਨੂੰ ਖਾਂਦੇ ਹਨ ਪਰ ਇੱਕ ਵਾਰ ਮਨੁੱਖ ਵਿੱਚ ਇਸ ਵਾਇਰਸ ਦੇ ਆਉਣ ਤੋਂ ਬਾਅਦ ਇਹ ਮਨੁੱਖ ਤੋਂ ਮਨੁੱਖ ਤੱਕ ਟ੍ਾਂਸਫਰ ਹੋਣਾ ਸ਼ੁਰੂ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਇਸ ਬਿਮਾਰੀ ਦੀ ਕੋਈ ਵੈਕਸੀਨ ਜਾਂ ਦਵਾਈ ਹਾਲੇ ਈਜਾਦ ਨਹੀਂ ਹੋਈ ਤੇ ਬਚਾਓ ਹੀ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਅਸੀਂ ਜੋ ਸਾਵਧਾਨੀਆਂ ਸਵਾਈਨ ਫਲੂ ਤੋਂ ਬਚਣ ਲਈ ਵਰਤਦੇ ਹਾਂ, ਉਹੀ ਸਾਵਧਾਨੀਆਂ ਇਸ ਬਿਮਾਰੀ ਤੋਂ ਬਚਣ ਲਈ ਵਰਤਣੀਆਂ ਚਾਹੀਦੀਆਂ ਹਨ । ਉਹਨਾਂ ਬੱਚਿਆਂ ਨੂੰ ਹੱਥ ਧੋਣ ਦੇ ਛੇ ਸਟੈਪਾਂ ਬਾਰੇ ਵੀ ਜਾਣਕਾਰੀ ਦਿੱਤੀ, ਜਿਸ ਦਾ ਸੱਤਵੀਂ ਕਲਾਸ ਦੀ ਵਿਦਿਆਰਥਣ ਲਵੰਨਿਆ ਨੇ ਡੈਮੋ ਕਰਕੇ ਵਿਖਾਇਆ। ਇਸ ਮੌਕੇ ਸਕੂਲ ਕਲੱਬ ਦੇ ਡਾਇਰੈਕਟਰ ਵਿਕਰਮ ਜੀ ਨੇ ਬੱਚਿਆਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਤੇ ਅਮਲ ਕਰਨ ਅਤੇ ਹਰ ਵੇਲੇ ਆਪਣੇ ਕੋਲ ਰੁਮਾਲ ਰੱਖਣ ਅਤੇ ਲੋੜ ਵੇਲੇ ਉਸ ਦੀ ਵਰਤੋਂ ਕਰਨ ਲਈ ਪ੍ੇਰਿਤ ਕੀਤਾ । ਸਕੂਲ ਪਿ੍ੰਸੀਪਲ ਮੈਡਮ ਰਜਨੀ ਅਰੋੜਾ ਨੇ ਸਿਹਤ ਵਿਭਾਗ ਮੋਗਾ ਦੀ ਸਮੁੱਚੀ ਟੀਮ ਦਾ ਬੱਚਿਆਂ ਨੂੰ ਬਹੁਮੁੱਲੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ । ਇਸ ਮੌਕੇ ਡਾ. ਨਰੇਸ਼ ਕੁਮਾਰ, ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ, ਮਲਟੀਪਰਪਜ਼ ਹੈਲਥ ਵਰਕਰ ਗਗਨਪ੍ੀਤ ਸਿੰਘ, ਮੈਡਮ ਸੰਤੋਸ਼ ਕੁਮਾਰੀ, ਮੈਡਮ ਪੂਨਮ, ਨੀਨਾ ਕੁਮਾਰੀ, ਸਨਪ੍ੀਤ ਕੌਰ, ਮੈਡਮ ਪੂਜਾ, ਮੈਡਮ ਮਨੀਸ਼ਾ ਅਤੇ ਰਣਜੀਤ ਸਿੰਘ ਆਦਿ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜਰ ਸਨ ।