ਖੇਤੀ ਖੇਤਰ ਦੇ ਵਿਕਾਸ ਲਈ ਵਿਸਤਰਿਤ ਯੋਜਨਾ ਉਲੀਕਣ ਸਦਕਾ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕੇਂਦਰੀ ਬੱਜਟ ਸਲਾਹੁਣਯੋਗ ਹੈ : ਚੇਅਰਮੈਨ ਅਮਰਜੀਤ ਸਿੰਘ ਲੰਢੇਕੇ

ਮੋਗਾ,1 ਫਰਵਰੀ(ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਨੇ ਕਿਸਾਨਾਂ ਲਈ ਪ੍ਰਸਤਾਵਿਤ ਬਜਟ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 2020-21 ਦਾ ਕੇਂਦਰੀ ਬਜਟ ਪੇਸ਼ ਕਰਦਿਆਂ ਕਿਸਾਨਾਂ ਦੀ ਸਹਾਇਤਾ ਲਈ 16 ਐਕਸ਼ਨ ਪਲਾਨਾਂ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਜਿਸ ਵਿਚ ਸਰਕਾਰ ਨੇ ਕਿਸਾਨਾਂ ਨੂੰ ਥੋੜੀ ਖਾਦ ਵਰਤਣ ਅਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਵਾਲੀਆਂ ਯੋਜਨਾਵਾਂ ਨੂੰ ਵਿਕਸਤ ਕਰਨ ਲਈ ਅਹਿਮ ਕਦਮ ਚੁੱਕੇ ਹਨ। ਉਹਨਾਂ'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ  ਖੇਤੀ ਖੇਤਰ ਦੇ ਵਿਕਾਸ ਲਈ ਵਿਸਤਰਿਤ ਯੋਜਨਾ ਉਲੀਕਣ ਸਦਕਾ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।  ਸ. ਗਿੱਲ ਨੇ ਆਖਿਆ ਕਿ ਕਿਸਾਨਾਂ ਨੂੰ ਬਾਗਬਾਨੀ ਲਈ ਉਤਸ਼ਾਹਿਤ ਕਰਨ ਹਿਤ ਜੈਵਿਕ ਖੇਤੀ ਲਈ ਆਨ ਲਾਈਨ ਪੋਰਟਲ ਵਿਕਸਤ ਕਰਨ ਦੀ ਤਜਵੀਜ਼ ਅਤੇ ਭਾਰਤੀ ਖਾਧ ਨਿਗਮ ਅਤੇ ਵੇਅਰਹਾਊਸ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਕਿਸਾਨਾਂ ਦੇ ਖੇਤਾਂ ਵਿਚ ਹੀ ਅੰਨ ਭੰਡਾਰਨ ਦੀ ਸੁਵਿਧਾ ਨੂੰ ਵਿਕਸਤ ਕਰਨ ਵਰਗੇ ਵੱਡੇ ਪ੍ਰੋਜੈਕਟਾਂ ਲਈ ਬੱਜਟ ਰੱਖਿਆ ਗਿਆ ਹੈ। ਅਮਰਜੀਤ ਗਿੱਲ ਨੇ ਆਖਿਆ ਕਿ ਦੇਸ਼ ਦੇ ਕਿਸਾਨਾਂ ਪ੍ਰਤੀ  ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਸੋਚ ’ਤੇ ਪਹਿਰਾ ਦਿੰਦਿਆਂ ਵਿੱਤ ਮੰਤਰੀ ਵੱਲੋਂ ਕਿਸਾਨਾਂ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਵਾਲਾ ਬੱਜਟ ਸੱਚਮੁੱਚ ਹੀ ਕਿਸਾਨਾਂ ਲਈ ਲਾਹੇਵੰਦਾ ਸਾਬਤ ਹੋਵੇਗਾ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।