ਸਾਬਕਾ ਚੇਅਰਮੈਨ ਵਿਜੇ ਕੁਮਾਰ ਧੀਰ ਨੂੰ ਸਦਮਾ ,ਚਾਚਾ ਬਲਵੰਤ ਸਿੰਘ ਧੀਰ ਦਾ ਦੇਹਾਂਤ

Tags: 

ਕੋਟ ਈਸੇ ਖਾਂ ,4 ਫਰਵਰੀ (ਜਸ਼ਨ): ਮੋਗਾ ਜ਼ਿਲ੍ਹੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ  ਦੀਪ ਧੀਰ ਦੇ ਪਿਤਾ ਅਤੇ ਸਾਬਕਾ ਚੇਅਰਮੈਨ ਵਿਜੇ ਕੁਮਾਰ ਧੀਰ ਦੇ ਚਾਚਾ  ਬਲਵੰਤ ਸਿੰਘ ਧੀਰ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ।  ਇਹ ਖਬਰ ਮਿਲਦਿਆਂ ਹੀ ਜ਼ਿਲ੍ਹੇ ਭਰ ‘ਚੋਂ ਸਿਆਸੀ ,ਧਾਰਮਿਕ ਅਤੇ ਸਮਾਜ ਸੇਵੀ ਸ਼ਖਸੀਅਤਾਂ ਨੇ ਧੀਰ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ । ਕਾਂਗਰਸ ਦੇ ਸੀਨੀਅਰ ਆਗੂ ਸੁਮਿਤ ਕੁਮਾਰ ਬਿੱਟੂ ਮਲਹੋਤਰਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਵੰਤ ਸਿੰਘ ਧੀਰ ਦਾ  ਅੰਤਿਮ ਸਸਕਾਰ ਕੱਲ੍ਹ ਬੁੱਧਵਾਰ ਸਵੇਰੇ 10 ਵਜੇ ਕੋਟ ਈਸੇ ਖਾਂ ਦੇ ਸਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ  ।     ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।