15੦੦੦ ਰੁਪਏ ਰਿਸ਼ਵਤ ਲੈਂਦਾ ਮਾਰਕਿਟ ਕਮੇਟੀ ਕਰਮਚਾਰੀ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 4 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਆਕਸ਼ਨ ਰਿਕਾਰਡਰ-ਕਮ-ਸੁਪਰਵਾਈਜਰ ਹਰੀ ਰਾਮ ਨੂੰ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਆਕਸ਼ਨ ਰਿਕਾਰਡਰ ਨੰੂ ਸ਼ਿਕਾਇਤਕਰਤਾ ਸਾਜਨ ਵਧਵਾ, ਵਾਸੀ ਸਿਵਲ ਲਾਈਨਜ਼, ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਗਿ੍ਰਫਤਾਰ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਰਾਜਾ ਲਕਸ਼ਨ ਨਾਮ ਦੀ ਕੰਪਨੀ ਜੋ ਨਵੀ ਸਬਜੀ ਮੰਡੀ ਲੁਧਿਆਣਾ ਵਿਖੇ ਸਥਿਤ ਹੈ। ਵਪਾਰ ਸਬੰਧੀ ਰੋਜਾਨਾ ਸਬਜੀਆਂ ਦੀਆਂ ਗੱਡੀਆਂ ਆਉਂਦੀਂਆਂ ਹਨ। ਇਹਨਾਂ ਗੱਡੀਆ ਵਿੱਚ ਜੋ ਮਾਲ ਆਉਂਦਾ ਹੈ ਇਸ ਸਬੰਧੀ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸਦਾ ਰੇਟ ਅਤੇ ਭਾਰ ਘੱਟ ਲਿੱਖਣ ਤੇ ਐਂਟਰੀਆਂ ਵੀ ਘੱਟ ਪਾਉਣ ਬਦਲੇ ਉਕਤ ਆਕਸ਼ਨ ਰਿਕਾਰਡਰ ਨੇ 17,000/ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸੌਦਾ 15,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਆਕਸ਼ਨ ਰਿਕਾਰਡਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।