ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ‘ਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ

ਧਰਮਕੋਟ,4 ਫਰਵਰੀ (ਜਸ਼ਨ): ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ‘ਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ,ਜਿਸ ਵਿਚ ਕਾਲਜ ਦੀ ਮੈਨੇਜਮੈਂਟ ਤੋਂ ਡਾ. ਦਵਿੰਦਰਪਾਲ ਸਿੰਘ ਰਿੰਪੀ ,ਸ਼੍ਰੀ ਰਵਿੰਦਰ ਗੋਇਲ, ਅਤੇ ਮੈਡਮ ਹਰਦੀਪ ਕੌਰ ਸ਼੍ਰਾਮਲ ਹੋਏ। ਕਲਾਜ ਦੇ ਵਿਦਿਆਰਥੀਆਂ ਵੱਲੋਂ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਲਾਅ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸਫ਼ਲ ਕੈਰੀਅਰ ਲਈ ਅਰਦਾਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਮੁੱਖ ਜੱਜ ਬਗੀਚਾ ਸਿੰਘ ਨੇ ਵੀ ਹਾਜ਼ਰੀ ਭਰੀ। ਸਮਾਗਮ ਉਪਰੰਤ ਸ. ਬਗੀਚਾ ਸਿੰਘ ਨੇ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿਦਿਆਰਥੀਆਂ ਨੂੰ ਕਾਨੂੰਨੀ ਪੜ੍ਹਾਈ ਪੂਰੀ ਕਰਨ ਉਪਰੰਤ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਆਪਣਾ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਮੋਗਾ ਦੇ ਮੁੱਖ ਜੱਜ ਬਗੀਚਾ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।