ਰਿਸ਼ਵਤ ਲੈਂਦਾ ਏ.ਐਸ.ਆਈ, ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

ਚੰਡੀਗੜ, 8 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ, ਥਾਣਾ ਐਂਟੀ ਪਾਵਰ ਥੈਪਟ, ਬਠਿੰਡਾ ਵਿਖੇ ਤਾਇਨਾਤ ਏ.ਐਸ.ਆਈ. ਹਾਕਮ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ  ਸ਼ਿਕਾਇਤ ਕਰਤਾ ਨਰਵਿੰਦਰ ਸਿੰਘ ਵਾਸੀ ਸੁੰਦਰ ਨਵਰ, ਫਰੀਦਕੋਟ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ  ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ  ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵੱਲੋਂ ਇਕ ਪੁਲਿਸ ਕੇਸ ਵਿਚ ੳਸ ਦੀ ਮਦਦ ਕਰਨ ਬਦਲੇ 3000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 2500 ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ  ਉਸ ਵਲੋਂ ਦੋਸ਼ੀ ਏ.ਐਸ.ਆਈ ਨੰੂ ਪਹਿਲਾਂ ਹੀ 1000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਂਸ ਵੱਲੋਂ ਸ਼ਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।