''ਕਿਸਾਨ ਕ੍ਰੈਡਿਟ ਕਾਰਡ ਸਕੀਮ''ਤਹਿਤ ਜਿਲ੍ਹਾ ਮੋਗਾ ਵਿੱਚ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਮੋਗਾ 9 ਫਰਵਰੀ: (ਜਸ਼ਨ):ਭਾਰਤ ਸਰਕਾਰ ਵੱਲੋਂ 08 ਫਰਵਰੀ 2020 ਤੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ  ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਾਰੇ ਪੀ.ਐੱਮ. ਕਿਸਾਨ ਲਾਭਪਾਤਰੀ, ਕਿਸਾਨ ਕਰੈਡਿਟ ਕਾਰਡ ਅਤੇ ਕਿਸਾਨਾਂ ਦੇ ਖਸਰਾ, ਖਟੌਣੀ ਦੇ ਨਾਲ ਬੈਂਕ ਦੁਆਰਾ ਦਿੱਤੇ ਗਏ ਪਰਚੇ ਦਾ ਇੱਕ ਫਾਰਮ ਬੈਂਕ ਸ਼ਾਖਾ ਨੂੰ ਜਮ੍ਹਾ ਕਰਕੇ ਸਸਤੀਆਂ ਦਰਾਂ 'ਤੇ ਖੇਤੀ ਕਰਜ਼ਿਆਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀ.ਐੱਮ. ਕਿਸਾਨ ਲਾਭਪਾਤਰੀਆਂ ਦੇ ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ ਵਧਾਉਣ ਲਈ ਜਾਂ ਨਵਾਂ ਕਿਸਾਨ ਕ੍ਰੈਡਿਟ ਕਾਰਡ ਬਣਵਾਉਣ ਲਈ ਕਿਸਾਨ ਆਪਣੇ ਨਾਲ ਸਬੰਧਤ ਬੈਂਕ ਸ਼ਾਖਾ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਇਸ ਨਾਲ, ਉਹ ਕਿਸਾਨ ਜੋ ਪਹਿਲਾਂ ਹੀ ਖੇਤੀਬਾੜੀ ਲਈ ਕ੍ਰੈਡਿਟ ਕਾਰਡ ਲੈ ਚੁੱਕੇ ਹਨ ਅਤੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਕਰ ਰਹੇ ਹਨ, ਇਨ੍ਹਾਂ ਕੰਮਾਂ ਲਈ ਕਿਸਾਨ ਕ੍ਰੈਡਿਟ ਕਾਰਡਾਂ ਲਈ ਬਿਨੈ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਪੀ.ਐੱਮ. ਕਿਸਾਨ ਲਾਭਪਾਤਰੀਆਂ ਲਈ ਇਕ ਪੇਜ ਦੀ ਵਿਸ਼ੇਸ਼ ਅਰਜ਼ੀ ਜਾਰੀ ਕੀਤੀ ਗਈ ਹੈ ਜੋ www.agricoop.gov.in ns/ www.pmkisan.gov.in    'ਤੇ ਵੀ ਉਪਲਬਧ ਹੈ ਜਿਲ੍ਹਾ ਵਿਕਾਸ ਪ੍ਰਬੰਧਕ ਨਾਬਾਰਡ ਰਾਸ਼ੀਦ ਲੇਖੀ ਅਤੇ ਲੀਡ ਬੈਕ ਮੈਨੇਜਰ  ਬੰਜਰੰਗੀ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।