ਕੈਂਬਰਿਜ ਇੰਟਰਨੈਸਨਲ ਸਕੂਲ ਮੋਗਾ ਨੂੰ ਮਿਲਿਆ ਐਕਸੀਲੈਂਸ ਇਨ ਅਕੈਡਮਿਕ ਐਵਾਰਡ

ਮੋਗਾ, 12 ਫਰਵਰੀ (ਜਸ਼ਨ)-ਨਿਊਜ਼ 18 ਪੰਜਾਬ, ਹਰਿਆਣਾ, ਹਿਮਾਚਲ ਵਲੋਂ ਐਜੂਕੇਸ਼ਨ ਸਮਿੱਟ ਦੇ ਨਿਊ ਵਿਜ਼ਨ ਸੈਸ਼ਨ-2 ਕਰਵਾਇਆ ਗਿਆ, ਜਿਸ ਵਿਚ ਉਚ ਕੋਟੀ ਦੇ ਸਿੱਖਿਆ ਸਾਸਤਰੀਆਂ ਦੇ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਮੰਤਰੀਆਂ ਨੇ ਵੀ ਭਾਗ ਲਿਆ । ਇਸ ਸਮਿੱਟ ਦਾ ਮੰਤਵ ਪੁਰਾਣੀ ਸਿੱਖਿਆ ਨੂੰ ਅਜੋਕੇ ਸਮੇਂ ਦੀ ਸਿੱਖਿਆ ਵਿਚ ਤਬਦੀਲ ਕਰਨ ਬਾਰੇ ਵਿਚਾਰ ਗੋਸ਼ਟੀ ਕਰਨਾ ਸੀ । ਇਸ ਮੌਕੇ ਪੰਜਾਬ, ਹਰਿਆਣਾ,ਹਿਮਾਚਲ ਦੀਆਂ ਉਚ ਕੋਟੀ ਦੀਆਂ ਸਿੱਖਿਆ ਸੰਸਥਾਵਾਂ ਜੋ ਸਿੱਖਿਆ ਦੇ ਖੇਤਰ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ ਨੂੰ ਨਿਊਜ਼ 18 ਵਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਨੂੰ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾਉਣ ਲਈ ਐਕਸੀਲੈਂਸ ਇਨ ਅਕੈਡਮਿਕ ਐਵਾਰਡ ਨਾਲ ਨਿਵਾਜਿਆ ਗਿਆ । ਇਹ ਐਵਾਰਡ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕੈਂਬਰਿਜ ਇੰਟਰਨੈਸਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਤੇ ਡਾਇਰੈਕਟਰ ਡਾ. ਗੁਰਚਰਨ ਸਿੰਘ ਨੂੰ ਦਿੱਤਾ ਗਿਆ . ਸਕੂਲ ਦੇ ਜਨਰਲ ਸੈਕਟਰੀ ਗੁਰਦੇਵ ਸਿੰਘ, ਪ੍ਰਧਾਨ ਕੁਲਦੀਪ ਸਿੰਘ ਸਹਿਗਲ, ਵਾਇਸ ਪ੍ਰਧਾਨ ਡਾ. ਇਕਬਾਲ ਸਿੰਘ, ਪਰਮਜੀਤ ਕੌਰ, ਹਰਪ੍ਰੀਤ ਕੌਰ, ਗਗਨਪੀ੍ਰਤ ਸਿੰਘ, ਨੇ ਖੁਸੀ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਕਿਹਾ ਕਿ ਇਹ ਐਵਾਰਡ ਸਕੂਲ ਦੇ ਪਿੰ੍ਰਸੀਪਲ ਸਤਵਿੰਦਰ ਕੌਰ ਅਤੇ ਸਟਾਫ ਦੀ ਸਖਤ ਮਿਹਨਤ ਦਾ ਨਤੀਜਾ ਹੈ ॥ ਪਿ੍ੰਸੀਪਲ ਮੈਡਮ ਤੇ ਸਟਾਫ ਨੇ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਦਾ ਭਰੋਸਾ ਦਿੱਤਾ ।


