ਵਿਧਾਇਕ ਡਾ. ਹਰਜੋਤ ਕਮਲ ਨੇ ਪ੍ਰਾਇਮਰੀ ਸਕੂਲ ਦੇ ਨਵੇਂ ਬਣਨ ਵਾਲੇ ਕਮਰਿਆਂ ਦੀ ਰੱਖੀ ਨੀਂਹ
ਮੋਗਾ, 18 ਫਰਵਰੀ (ਜਸ਼ਨ)-ਮੋਗਾ ਦੇ ਪਿੰਡ ਲੰਢੇਕੇ ਦੇ ਪ੍ਰਾਇਮਰੀ ਸਕੂਲ ਦੀ ਉਸ ਸਮੇਂ ਨੁਹਾਰ ਬਦਲਣ ਦੀ ਆਸ ਬੱਝੀ ਜਦੋਂ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਸਕੂਲ ਨੂੰ ਪੰਜਾਬ ਸਰਕਾਰ ਤੋਂ 7.50 ਲੱਖ ਦੀ ਗਰਾਂਟ ਮੁਹੱਈਆ ਕਰਵਾਈ ਗਈ। ਇਸ ਗਰਾਂਟ ਨਾਲ ਨਵੇਂ ਬਣਨ ਵਾਲੇ ਕਮਰਿਆਂ ਦਾ ਨੀਂਹ ਪੱਥਰ ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੇ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਗਿੱਲ,ਕਾਂਗਰਸੀ ਆਗੂ ਰਵਿੰਦਰ ਸਿੰਘ ਰਾਜੂ ਲੰਢੇਕੇ ,ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਡੀ.ਈ.ਓ. ਨੇਕ ਸਿੰਘ ,ਜਗਦੀਪ ਸਿੰਘ ਸੀਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ । ਵਿਧਾਇਕ ਡਾ.ਕਮਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਜਿਹੀਆਂ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਮੋਗਾ ਹਲਕੇ ਦੇ ਪਿੰਡਾਂ ਦੇ ਸਕੂਲਾਂ ਦੀ ਦਿੱਖ ਸੰਵਾਰਨ ਲਈ ਕਰੋੜਾਂ ਰੁਪਏ ਦੀ ਗਰਾਂਟ ਦਿੱਤੀ ਗਈ ਹੈ । ਉਨ੍ਹਾਂ ਸਮਾਗਮ ਵਿਚ ਪਹੰੁਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ।
ਇਸ ਮੌਕੇ ਰਾਮਪਾਲ ਧਵਨ, ਸੁਖਦੇਵ ਸਿੰਘ ਬਾਬਾ, ਜਸਵਿੰਦਰ ਸਿੰਘ ਸਿੱਧੂ, ਛਿੰਦਰਪਾਲ ਸਿੰਘ ਹੈੱਡਮਾਸਟਰ, ਦਿਲਬਾਗ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਜਸਵੀਰ ਸਿੰਘ ਪ੍ਰਧਾਨ, ਦਿਆਲ ਸਿੰਘ, ਮੈਂਬਰ ਸੁਲੱਖਣ ਸਿੰਘ, ਸੂਬੇਦਾਰ ਜੋਗਿੰਦਰ ਸਿੰਘ, ਗੁਰਜੰਟ ਸਿੰਘ ਗਿੱਲ, ਕੈਪਟਨ ਸੁਖਦੇਵ ਸਿੰਘ, ਕੇਵਲ ਸਿੰਘ ਨੈਸਲੇ, ਜਗਦੀਪ ਸਿੰਘ, ਕੁਲਦੀਪ ਸਿੰਘ, ਗੁਰਸੇਵਕ ਸਿੰਘ, ਕੁਲਦੀਪ ਸਿੰਘ ਚੌਧਰੀ, ਜੋਗਿੰਦਰ ਮਸੀਹ, ਇਕਬਾਲ ਸਿੰਘ, ਗੁਰਮੀਤ ਸਿੰਘ ਗਿੱਲ, ਜਸਵੀਰ ਸਿੰਘ ਤੇ ਨਿੰਦਰ ਸਿੰਘ ਆਦਿ ਹਾਜ਼ਰ ਸਨ ।