ਮਾਊਂਟ ਲਿਟਰਾ ਜ਼ੀ ਸਕੂਲ ਵਿਚ ਅੰਤਰ ਰਾਸ਼ਟਰੀ ਸਮਾਜਿਕ ਜਸਟਿਸ ਦਿਵਸ ਮਨਾਇਆ,*ਇਨਸਾਫ ਹਰੇਕ ਵਿਅਕਤੀ ਦਾ ਅਧਿਕਾਰ-ਅਨੁਜ ਗੁਪਤਾ

ਮੋਰਾਾ, 20 ਫਰਵਰੀ (ਜਸ਼ਨ):  ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜ਼ੀ  ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਸਮਾਜਿਕ ਇਨਸਾਫ (ਜਸਟਿਸ) ਦਿਵਸ ਮਨਾਇਆ  ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਵਿਚ ਆਯੋਜਿਤ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਇਸ ਦਿਵਸ ਦੀ ਮਹੱਤਾ ਤੇ ਆਪਣੇ ਵਿਚਾਰ ਪੇਸ਼ ਕੀਤੇ। ਕਲਾਸ ਵਿਚ ਵਿਦਿਆਰਥੀਆਂ ਨੂੰ ਸਮਾਨਤਾ ਦੇ ਬਾਰੇ ਵਿਚ ਜਾਗਰੂਕ ਕਰਨ ਲਈ ਸਮੂਹ ਚਰਚਾ ਆਯੋਜਿਤ ਕੀਤੀ ਗਈ ਅਤੇ ਉਹਨਾਂ ਇਹ ਵੀ ਜਾਣਕਾਰੀ ਹਾਸਲ ਕੀਤੀ ਕਿ ਕਿਵੇਂ, ਜਾਤੀ, ਸੰਸਕ੍ਰਤੀ, ਲਿੰਗ ਆਦਿ ਵਿਘਨਾ ਨੂੰ ਦੂਰ ਕੀਤਾ ਜਾਵੇ। ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਜਸਟਿਸ ਹਰੇਕ ਵਿਅਕਤੀ ਦਾ ਅਧਿਕਾਰ ਹੈ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਨਾ ਟੀਚਰਾ ਦਾ ਫਰਜ਼ ਹੈ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।